ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ 7 ਜੁਲਾਈ ਨੂੰ ਧਰਨੇ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਗਿਆ ਹੈ। ਰੂਪਨਗਰ ਵਿੱਚ ਈਟੀਵੀ ਭਾਰਤ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨਾਲ ਇਸ ਬਾਰੇ ਵਿਸ਼ੇਸ਼ ਗੱਲਬਾਤ ਕੀਤੀ।
ਮੋਦੀ ਸਰਕਾਰ ਐਕਸਾਈਜ਼ ਡਿਊਟੀ ਘਟਾਵੇ: ਚੀਮਾ ਤੇਲ ਦੇ ਵੱਧ ਦਾਮਾਂ 'ਤੇ ਬੋਲਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਵਕਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਨਾਲ ਲੋਕਾਂ ਨੂੰ ਕਾਫੀ ਮੁਸ਼ਕਲ ਹੋ ਗਈ ਹੈ। ਡੀਜ਼ਲ ਦੀ ਕੀਮਤ ਵਧਣ ਨਾਲ ਜਿੱਥੇ ਆਮ ਲੋਕ ਪ੍ਰੇਸ਼ਾਨ ਹਨ ਉੱਥੇ ਹੀ ਕਿਸਾਨੀ ਤੇ ਇੰਡਸਟਰੀ ਉੱਤੇ ਵੀ ਇਸ ਦਾ ਅਸਰ ਪੈ ਰਿਹਾ ਹੈ।
ਇਸ ਤੋਂ ਇਲਾਵਾ ਟਰਾਂਸਪੋਰਟ ਬੱਸਾਂ ਦੇ ਕਿਰਾਏ ਵੀ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜ਼ੇਬ 'ਤੇ ਪੈ ਰਿਹਾ ਹੈ। ਚੀਮਾ ਨੇ ਕਿਹਾ ਕਿ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਵਿੱਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਵੱਧ ਹਨ। ਚੀਮਾ ਨੇ ਕਿਹਾ ਇਸ ਕਰਕੇ ਅਸੀਂ ਦੋਹਾਂ ਸਰਕਾਰਾਂ ਨੂੰ ਸਾਂਝੇ ਤੌਰ 'ਤੇ ਬੇਨਤੀ ਕਰਦੇ ਹਾਂ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਲੱਗ ਰਹੇ ਟੈਕਸ ਨੂੰ ਘਟਾਇਆ ਜਾਵੇ।
ਚੀਮਾ ਨੇ ਕਿਹਾ ਅਕਾਲੀਆਂ ਦੇ ਸਮੇਂ ਪੰਜਾਬ ਦੇ ਵਿੱਚ ਲੋਕਾਂ ਦੇ ਨੀਲੇ ਕਾਰਡ ਬਣਾਏ ਗਏ ਸਨ ਉਹ ਕਾਂਗਰਸ ਸਰਕਾਰ ਵੱਲੋਂ ਕੱਟ ਦਿੱਤੇ ਗਏ। ਚੀਮਾ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸਾਰੇ ਲੋੜਵੰਦਾਂ ਦੇ ਨੀਲੇ ਕਾਰਡ ਮੁੜ ਤੋਂ ਸ਼ੁਰੂ ਕਰੇ।
ਚੀਮਾ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਤੋਂ ਵੀ ਮੰਗ ਕਰਦੇ ਹਾਂ ਕਿ ਤੇਲ ਦੀਆਂ ਕੀਮਤਾਂ ਦੇ ਉੱਪਰੋਂ ਐਕਸਾਈਜ਼ ਡਿਊਟੀ ਨੂੰ ਘਟਾਉਣ ਅਤੇ ਪੰਜਾਬ ਸਰਕਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਵੈਟ ਨੂੰ ਘਟਾਵੇ ਇਸ ਨਾਲ ਹੀ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲ ਸਕਦੀ ਹੈ।