ਰੂਪਨਗਰ: ਪੰਜਾਬ ਵਿੱਚ ਪਹਿਲਾਂ ਹੀ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਅਜਿਹੇ ਹਲਾਤਾਂ ਵਿੱਚ ਉੱਤਰ ਭਾਰਤ ਦੇ ਸਭ ਤੋਂ ਵੱਡੇ ਡੈਮ ਭਾਖੜਾ ਡੈਮ ਤੋਂ 75 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਨਾਲ ਇਲਾਕੇ ਵਿੱਚ ਪਾਣੀ ਦੇ ਵਧਨ ਨਾਲ ਲੋਕਾਂ ਦੀ ਜ਼ਿੰਦਗੀ 'ਤੇ ਇਸ ਦਾ ਕੀ ਪ੍ਰਭਾਵ ਪਵੇਗਾ ਇਸ ਬਾਬਤ ਈਟੀਵੀ ਭਾਰਤ ਦੀ ਟੀਮ ਨੇ ਰੂਪਨਗਰ ਦੇ ਹੈੱਡਵਰਕਸ ਐਕਸ਼ੀਅਨ ਨਾਲ਼ ਗੱਲਬਾਤ ਕੀਤੀ।
ਭਾਖੜਾ ਡੈਮ ਤੋਂ ਹੋਰ ਪਾਣੀ ਛੱਡਣ ਦੀ ਤਿਆਰੀ
ਪੰਜਾਬ ਦੇ ਵਿੱਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਠੀਕ ਪਹਿਲਾਂ ਨੰਗਲ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਰੂਪਨਗਰ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਬੀਤੇ ਦਿਨ ਹੜ੍ਹ ਆਉਣ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤੋਂ ਬਾਅਦ ਇੱਕ ਵਾਰ ਮੁੜ ਤੋਂ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾਵੇਗਾ।
ਭਾਖੜਾ ਡੈਮ
ਰੂਪਨਗਰ ਵਿਖੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੈੱਡਵਰਕਸ ਦੇ ਐਕਸ਼ੀਅਨ ਗੁਰਪ੍ਰੀਤ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਸਤਲੁਜ ਦੇ ਵਿੱਚ 77 ਹਜ਼ਾਰ ਕਿਊਸਿਕ ਪਾਣੀ ਹੈ ਜੋ ਇਸ ਟੈਮ ਚੱਲ ਰਿਹਾ ਇਸ ਤੋਂ ਇਲਾਵਾ ਵੱਖ-ਵੱਖ ਨਦੀਆਂ ਦਾ ਦਸ ਹਜ਼ਾਰ ਕਿਊਸਿਕ ਪਾਣੀ ਵੀ ਸਤਲੁਜ ਵਿੱਚ ਆ ਰਿਹਾ ਹੈ।
ਉਨ੍ਹਾਂ ਨੇ ਇੱਕ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਬੰਨ ਵੱਲੋਂ ਹੁਣ ਹੋਰ ਪਾਣੀ ਛੱਡਿਆ ਜਾਣਾ ਹੈ ਡੈਮ ਵੱਲੋਂ ਪਹਿਲਾਂ 55 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਅਤੇ ਹੁਣ ਇਸ ਦੀ ਮਾਤਰਾ ਵਧਾ ਦਿੱਤੀ ਜਾਵੇਗੀ।
Last Updated : Aug 19, 2019, 1:41 PM IST