ਪੰਜਾਬ

punjab

ETV Bharat / state

ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦੇਣ ਵਾਲੀ ਸਰਕਾਰ ਤੋਂ ਵਿਕਾਸ ਦੀ ਉਮੀਦ ਨਹੀਂ, ਸੰਸਦ ਮੈਂਬਰ ਮਨੀਸ਼ ਤਿਵਾੜੀ - MP Manish Tiwari

MP Manish Tiwari visit to Rupnagar ਸੰਸਦ ਮੈਂਬਰ ਮਨੀਸ਼ ਤਿਵਾੜੀ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਆਪ ਸਰਕਾਰ ਉੱਤੇ ਤੰਜ਼ ਕੱਸਦਿਆ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦੇਣ ਵਾਲੀ ਸਰਕਾਰ ਤੋਂ ਵਿਕਾਸ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਹੈ।

MP Manish Tiwari visit to Rupnagar
MP Manish Tiwari visit to Rupnagar

By

Published : Sep 8, 2022, 10:36 PM IST

ਰੂਪਨਗਰ: ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋ ਵੱਖ-ਵੱਖ ਵਿਕਾਸ ਕਾਰਜਾਂ MP Manish Tiwari visit to Rupnagar ਲਈ ਕੁੱਲ 19 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ MP Manish Tiwari visit to Rupnagar ਨੇ ਕਿਹਾ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਦੇਣ ਵਾਲੀ ਸਰਕਾਰ ਤੋਂ ਵਿਕਾਸ ਦੀ ਉਮੀਦ ਨਹੀਂ ਕੀਤੀ ਜਾ ਸਕਦੀ।


ਜਾਣਕਾਰੀ ਅਨੁਸਾਰ ਦੱਸ ਦਈਏ ਸੰਸਦ ਮੈਂਬਰ ਤਿਵਾੜੀ ਨੇ ਵੀਰਵਾਰ ਨੂੰ ਸੰਸਦ ਮੈਂਬਰ ਤਿਵਾੜੀ ਨੇ ਵੱਖ-ਵੱਖ ਪਿੰਡਾਂ ਮਲਕਪੁਰ, ਆਲਮਪੁਰ, ਬਿਲਾਵਲਪੁਰ, ਡਕਾਲਾ, ਲੋਦੀ ਮਾਜਰਾ, ਥਲੀ ਕਲਾਂ, ਬੇਗਮਪੁਰ, ਅਬਾਦੀ, ਘਨੌਲੀ ਅਤੇ ਦਸਮੇਸ਼ ਨਗਰ ਕਲੋਨੀ ਘਨੌਲੀ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਕੁੱਲ 19 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਫੰਡਾਂ ਦੀ ਘਾਟ ਨੂੰ ਹਲਕੇ ਦੇ ਵਿਕਾਸ ਦੀ ਰਾਹ ਵਿੱਚ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਖਾਸ ਕਰਕੇ ਬੁਨਿਆਦੀ ਸਹੂਲਤਾਂ ਦੀਆਂ ਕਮੀਆਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾ ਰਿਹਾ ਹੈ। ਹਾਲਾਂਕਿ ਉਨ੍ਹਾਂ ਆਮ ਆਦਮੀ ਪਾਰਟੀ ਦੇ ਵੱਡੇ-ਵੱਡੇ ਦਾਅਵਿਆਂ ਤੇ ਵੀ ਵਿਅੰਗ ਕੱਸਦਿਆਂ ਕਿਹਾ ਕਿ ਅਜਿਹੀ ਸਰਕਾਰ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ ਜੋ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦੇ ਸਕਦੀ ਵਿਕਾਸ ਜ਼ਮੀਨੀ ਪੱਧਰ 'ਤੇ ਹੋਣਾ ਚਾਹੀਦਾ ਹੈ ਸਿਰਫ ਵੱਡੇ ਇਸ਼ਤਿਹਾਰਾਂ ਰਾਹੀਂ ਦਿਖਾਵਾ ਨਹੀਂ।

ਇਹ ਵੀ ਪੜੋ:-ਖ਼ਬਰ ਨਸਰ ਤੋਂ ਬਾਅਦ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਗੜ੍ਹਸ਼ੰਕਰ 'ਚ ਪੇਡੂ ਵਿਕਾਸ ਦੇ ਕੰਮਾਂ 'ਚ ਤੇਜ਼ੀ

ABOUT THE AUTHOR

...view details