ਰੂਪਨਗਰ : ਜਿਥੇ ਇੱਕ ਪਾਸੇ ਪੰਜਾਬ 'ਚ ਕੋਰੋਨਾ ਵਾਇਰਸ ਤੇ ਬਲੈਕ ਫੰਗਸ ਦਾ ਕਹਿਰ ਜਾਰੀ ਹੈ, ਉਥੇ ਇਸ ਦੌਰਾਨ ਸਾਫ ਸਫਾਈ ਦਾ ਬੇਹਦ ਧਿਆਨ ਰੱਖਣ ਦੀ ਲੋੜ ਹੈ। ਪੰਜਾਬ ਵਿੱਚ ਕਈ ਥਾਵਾਂ ਉਤੇ ਸਫ਼ਾਈ ਸੇਵਕ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ। ਇਸੇ ਲੜੀ ਦੌਰਾਨ ਰੂਪਨਗਰ ਵਿੱਚ ਆਪਣੀ ਮੰਗਾਂ ਨੂੰ ਲੈ ਕੇ ਸਫਾਈ ਸੇਵਕਾਂ ਨੇ ਹੜ੍ਹਤਾਲ ਕੀਤੀ ਹੈ। ਇਸ ਦੇ ਚਲਦੇ ਸ਼ਹਿਰ ਵਿੱਚ ਥਾਂ -ਥਾਂ 'ਤੇ ਕੂੜੇ ਦੇ ਢੇਰ ਨਜ਼ਰ ਆਏ।
ਨਗਰ ਕੌਂਸਲ ਰੂਪਨਗਰ ਦੇ ਸਫਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ - ਕੋਰੋਨਾ ਵਾਇਰਸ ਤੇ ਬਲੈਕ ਫੰਗਸ
ਰੂਪਨਗਰ 'ਚ ਸਫਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੈ। ਜਿਸ ਕਾਰਨ ਪੂਰੇ ਸ਼ਹਿਰ ਵਿੱਚ ਕੂੜੇ ਦੇ ਢੇਹ ਲੱਗੇ ਹੋਏ ਹਨ ਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਫਾਈ ਨਾ ਹੋਣ ਦੇ ਚਲਦੇ ਸਥਾਨਕ ਵਾਸੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਬੰਦਬੂ ਤੇ ਗੰਦਗੀ ਭਰੇ ਰਾਹਾਂ ਤੋਂ ਗੁਜਰਨ ਲਈ ਮਜਬੂਰ ਹਨ। ਸ਼ਹਿਰ ਵਾਸੀ ਪਰੇਸ਼ਾਨ ਹੋ ਰਹੇ ਹਨ।ਇਸ ਮੌਕੇ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਉੱਤੇ ਧਿਆਨ ਦਿੰਦੇ ਹੋਏ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕੱਢਿਆ ਜਾਵੇ। ਦੱਸਣਯੋਗ ਹੈ ਕਿ ਰੂਪਨਗਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਪਿੱਛਲੇ 11 ਦਿਨਾਂ ਤੋਂ ਹੜਤਾਲ ਕਰ ਰਹੇ ਹਨ।ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਸਮੱਸਿਆਂ ਦਾ ਹੱਲ ਜਲਦੀ ਕਰਨਾ ਚਾਹੀਦਾ ਹੈ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਕੋਈ ਵੱਡੀ ਬਿਮਾਰੀ ਫੈਲ ਸਕਦੀ ਹੈ। ਜਦੋਂ ਕਿ ਲੋਕ ਪਹਿਲਾਂ ਤੋਂ ਹੀ ਕੋਰੋਨਾ ਵਾਇਰ ਤੇ ਬਲੈਕ ਫੰਗਲ ਵਰਗੀ ਬਿਮਾਰੀਆਂ ਨਾਲ ਜੂਝ ਰਹੇ ਹਨ।
ਇਸ ਮੌਕੇ ਸਫਾਈ ਕਰਮਚਾਰੀਆਂ ਦੀ ਪ੍ਰਧਾਨ ਬੀਬੀ ਰਜਨੀ ਨੇ ਦੱਸਿਆ ਕਿ ਉਹ ਬੀਤੇ 11 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਫਾਈ ਕਰਮਚਾਰੀ ਕੋਰੋਨਾ ਕਾਲ 'ਚ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਕੰਮ ਕਰ ਰਹੇ ਹਨ, ਪਰ ਸਥਾਨਕ ਕੌਂਸਲਰਾਂ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ। ਨਾਂ ਤਾਂ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਮਿਲਦੀਆਂ ਹਨ ਤੇ ਨਾਂ ਹੀ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸ ਲਈ ਉਹ ਪੰਜਾਬ ਸਰਕਾਰ ਕੋਲੋਂ ਠੇਕੇ ਉੱਤੇ ਸਫਾਈ ਦਾ ਕੰਮ ਹਟਾ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਵਧਾਇਆ ਜਾਵੇ। ਮੰਗਾਂ ਨਾ ਮੰਨਣ 'ਤੇ ਉਨ੍ਹਾਂ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ।