ਰੂਪਨਗਰ: ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੀਆਂ ਤਿੰਨੋਂ ਮਿਉਂਸੀਪਲ ਕੌਂਸਲਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਵਿੱਚ ਉਸਾਰੇ ਜਾਣ ਵਾਲੇ ਉਮੀਦਵਾਰਾਂ ਦੀ ਲਿਸਟ ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਤਿਆਰ ਹੋ ਚੁੱਕੀ ਹੈ। ਮਿਉਂਸੀਪਲ ਕੌਂਸਲ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੜਨ ਵਾਲੇ ਉਮੀਦਵਾਰਾਂ ਦਾ ਐਲਾਨ ਜਲਦ ਹੀ ਕਰ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਨਾਲ ਇੱਕ ਮੀਟਿੰਗ ਕਰਨ ਤੋਂ ਬਾਅਦ ਕੀਤਾ।
ਅਕਾਲੀ ਦਲ ਨੇ ਆਨੰਦਪੁਰ ਸਾਹਿਬ 'ਚ ਜਲਦ ਕਰਨਗੇ ਉਮੀਦਵਾਰਾਂ ਦਾ ਐਲਾਨ - Anandpur Sahib
ਸ੍ਰੀ ਆਨੰਦਪੁਰ ਸਾਹਿਬ ਦਿ ਮਿਉਂਸੀਪਲ ਕੌਂਸਲ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੜਨ ਵਾਲੇ ਉਮੀਦਵਾਰਾਂ ਦਾ ਐਲਾਨ 22 ਤਰੀਕ ਨੂੰ ਕੀਤਾ ਜਾਵੇਗਾ।
ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੇ ਲਈ ਪਾਰਟੀ ਵੱਲੋਂ ਕੌਂਸਲ ਚੋਣਾਂ ਦੇ ਲਈ ਉਮੀਦਵਾਰ ਲਗਭਗ ਤੈਅ ਹੋ ਚੁੱਕੇ ਹਨ। ਉੱਥੇ ਕੀਰਤਪੁਰ ਸਾਹਿਬ ਅਤੇ ਨੰਗਲ ਲਈ ਵੀ ਜਲਦ ਪਾਰਟੀ ਵੱਲੋਂ ਟਿਕਟਾਂ ਦਾ ਐਲਾਨ ਕੀਤਾ ਜਾਵੇਗਾ। ਡਾ. ਦਲਜੀਤ ਸਿੰਘ ਚੀਮਾ ਨੇ ਆਸ ਪ੍ਰਗਟ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਦੇ ਵਿੱਚ ਵਧੀਆ ਕਾਰਗੁਜ਼ਾਰੀ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਹਨ ਜਿਸ ਦਾ ਨਤੀਜਾ ਕਾਂਗਰਸ ਨੂੰ ਇਨ੍ਹਾਂ ਚੋਣਾਂ ਵਿੱਚ ਭੁਗਤਣਾ ਪਵੇਗਾ।
ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ਉੱਤੇ ਚੋਣ ਲੜਣਗੇ। ਉੱਧਰ ਇਨ੍ਹਾਂ ਚੋਣਾਂ ਦੇ ਦੌਰਾਨ ਸੱਤਾਧਾਰੀ ਪਾਰਟੀ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਦੇ ਬਾਰੇ ਜ਼ਿਕਰ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਪੁਰਾਣਾ ਟ੍ਰੈਕ ਰਿਕਾਰਡ ਦੱਸਦਾ ਹੈ ਕਿ ਉਨ੍ਹਾਂ ਦੇ ਸਮੇਂ ਦੇ ਦੌਰਾਨ ਬੂਥ ਕੈਪਚਰਿੰਗ ਤੱਕ ਦੀਆਂ ਘਟਨਾਵਾਂ ਹੋਈਆਂ ਹਨ। ਇਸੇ ਸ਼ੰਕਰ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਲੈਕਸ਼ਨ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਹੈ ਕਿ ਪੈਰਾ ਮਿਲਟਰੀ ਫੋਰਸ ਨੂੰ ਇਨ੍ਹਾਂ ਚੋਣਾਂ ਦੇ ਦੌਰਾਨ ਤਾਇਨਾਤ ਕੀਤਾ ਜਾਵੇ। ਇਨ੍ਹਾਂ ਚੋਣਾਂ ਦੇ ਦੌਰਾਨ ਵੀਡੀਓਗ੍ਰਾਫੀ ਵੀ ਕੀਤੀ ਜਾਵੇ।