ਪੰਜਾਬ

punjab

ETV Bharat / state

ਰੋਪੜ 'ਚ ਸਿਰਫ 11 ਹਜ਼ਾਰ ਰੁਪਏ ਲਈ ਪਰਵਾਸੀ ਮਜ਼ਦੂਰ ਦਾ ਕਤਲ - ਪੰਜਾਬ ਦੀਆਂ ਵੱਡੀਆਂ ਖਬਰਾਂ

ਰੂਪਨਗਰ ਵਿੱਚ ਇਕ ਪਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਕਤਲ ਸਿਰਫ 11 ਹਜ਼ਾਰ ਰੁਪਏ ਖਾਤਰ ਕੀਤਾ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।

Murder of a migrant laborer in Ropar for only 11 thousand rupees
ਰੋਪੜ 'ਚ ਸਿਰਫ 11 ਹਜ਼ਾਰ ਰੁਪਏ ਲਈ ਪਰਵਾਸੀ ਮਜ਼ਦੂਰ ਦਾ ਕਤਲ

By

Published : Jul 2, 2023, 10:39 PM IST

ਕਤਲ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ।

ਰੂਪਨਗਰ :ਰੂਪਨਗਰ ਵਿੱਚ 11 ਹਜ਼ਾਰ ਰੁਪਏ ਲਈ ਇੱਕ ਪਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਪਰਵਾਸੀ ਮਜ਼ਦੂਰ ਨੂੰ ਪਹਿਲਾਂ ਨਹਿਰ ਕਿਨਾਰੇ ਬੁਰੀ ਤਰ੍ਹਾਂ ਨਾਲ ਕੁੱਟਿਆ ਗਿਆ ਅਤੇ ਬਾਅਦ ਵਿੱਚ ਉਸ ਉੱਤੇ ਪੱਥਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਕਿਨਾਰੇ ਇਕ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਹਸਪਤਾਲ ਰਖਵਾਇਆ ਗਿਆ ਹੈ।


ਪੱਥਰ ਨਾਲ ਕੀਤਾ ਵਾਰ :ਜਾਣਕਾਰੀ ਮੁਤਾਬਿਕ ਪਰਿਵਾਰ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ਦੌਰਾਨ ਕਿਸੇ ਗੱਲ ਨੂੰ ਲੈਕੇ ਇਕ ਵਿਅਕਤੀ ਨਾਲ ਝਗੜਾ ਹੋਇਆ ਸੀ। ਉਸੇ ਨੇ ਪੱਥਰਾਂ ਦੇ ਨਾਲ ਮਾਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਅਰਵਿੰਦ ਵਾਸੀ ਉੱਤਰ ਪ੍ਰਦੇਸ਼ ਤੋਂ ਇਸ ਕਤਲ ਦੇ ਮੁਲਜਮ ਹਰਮੇਸ਼ ਨੇ 11 ਹਜ਼ਾਰ ਰੁਪਏ ਲੈਣੇ ਸਨ ਤੇ ਬੀਤੀ ਰਾਤ ਸ਼ਰਾਬ ਪੀਣ ਦੌਰਾਨ ਦੋਵਾਂ ਵਿੱਚ ਝਗੜਾ ਹੋ ਗਿਆ ਤੇ ਹਰਮੇਸ਼ ਨੇ ਅਰਵਿੰਦ ਉੱਤੇ ਭਾਰੀ ਪੱਥਰ ਨਾਲ ਵਾਰ ਕਰ ਉਸਦਾ ਕਤਲ ਕਰ ਦਿੱਤਾ। ਪੁਲਿਸ ਨੇ ਵੀ ਮਾਮਲਾ ਦਰਜ ਕਰ ਲਿਆ।

ਪਰਿਵਾਰ ਨੇ ਮੰਗੀ ਪੁਲਿਸ ਤੋਂ ਇਨਸਾਫ ਦੀ ਮੰਗ :ਦੂਜੇ ਪੁਲਿਸ ਵੱਲੋਂ ਮੁਲਜ਼ਮ ਹਰਮੇਸ਼ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਅਰਵਿੰਦ ਦੇ ਪਰਿਵਾਰ ਵਾਲਿਆਂ ਨੇ ਕਿਹਾ ਹੈ ਕਿ ਭਾਵੇਂ ਕਿ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਇਸ ਮਾਮਲੇ ਵਿੱਚ ਮੁਲਜਮ ਨੂੰ ਸਖਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ।

ਖਰੜ ਵਿੱਚ ਵੀ ਪਰਵਾਸੀ ਮਜ਼ਦੂਰ ਦਾ ਕਤਲ :ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਖਰੜ ਵਿੱਚ ਵੀ ਪਿੰਡ ਹਰਲਾਲਪੁਰ ਗਲੋਬਲ ਸਿਟੀ ਲਾਗੇ ਇਕ ਝੁੱਗੀ ’ਚ ਰਹਿਣ ਵਾਲੇ ਪਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ ਸੀ। ਉਸਦੀ ਪਛਾਣ ਅਜੇ ਕੁਮਾਰ ਦੇ ਰੂਪ ਵਿੱਚ ਹੋਈ ਸੀ। ਅਜੇ ਦੇ ਹੀ ਸਾਥੀ ਨੇ ਨਸ਼ੇ ਦੀ ਹਾਲਤ ’ਚ ਉਸਦਾ ਕਤਲ ਕਰ ਦਿੱਤਾ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਦੇ ਨਾਂ ਤੋਂ ਇਲਾਵਾ ਉਸਦੀ ਸ਼ਨਾਖਤ ਨਾ ਹੋਣ ਕਾਰਨ ਵੀ ਪੁਲਿਸ ਲਈ ਇਹ ਕਤਲ ਬੁਝਾਰਤ ਬਣਿਆ ਹੋਇਆ ਹੈ। ਹਾਲਾਂਕਿ ਪੁਲਿਸ ਨੇ ਮ੍ਰਿਤਕ ਦੇਹ ਸਿਵਲ ਹਸਪਤਾਲ ਖਰੜ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ। ਇਸ ਕਤਲ ਦੀ ਕਈ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details