ਪੰਜਾਬ

punjab

ETV Bharat / state

ਨਗਰ ਕੌਂਸਲ ਵੱਲੋਂ ਪਲਾਸਟਿਕ ਦੀ ਵਰਤੋਂ ਨਾ ਕਰਨ ਦੀਆਂ ਹਿਦਾਇਤ ਜਾਰੀ - ਨਗਰ ਕੌਂਸਲ ਵੱਲੋਂ ਪਲਾਸਟਿਕ ਬੰਦ

17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਮੁਹਿੰਮ ਤਹਿਤ ਪੰਦਰਵਾੜੇ ਦੇ ਸ਼ੁਰੂਆਤ ਹੋ ਚੁੱਕੀ ਹੈ। ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੈੱਸ ਵਾਰਤਾ ਕੀਤੀ ਗਈ। ਇਸ ਪ੍ਰੈੱਸ ਵਾਰਤਾ ਵਿੱਚ ਪਲਾਸਟਿਕ ਦੀ ਵਰਤੋਂ ਪੁਰਨ ਰੂਪ ਵਿੱਚ ਬੰਦ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ।

ਫ਼ੋਟੋ

By

Published : Sep 21, 2019, 1:29 PM IST

ਰੂਪਨਗਰ: ਨਗਰ ਕੌਂਸਲ ਵੱਲੋਂ ਸ਼ਹਿਰ ਦੇ ਹਲਵਾਈ ਯੂਨੀਅਨ ਢਾਬਿਆਂ ਵਾਲੇ ਅਤੇ ਜੂਸ ਵਾਲਿਆਂ ਨਾਲ ਬੈਠਕ ਕੀਤੀ। ਇਹ ਬੈਠਕ ਪ੍ਰੈਸ ਸਾਹਮਨੇ ਕੀਤੀ ਗਈ ਤੇ ਬੈਠਕ ਦੀ ਪ੍ਰਧਾਨਗੀ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੇ ਵੱਲੋਂ ਕੀਤੀ ਗਈ। ਇਸ ਬੈਠਕ ਦਾ ਮੁੱਖ ਉਦੇਸ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੀ ਸਰਕਾਰੀ ਹਿਦਾਇਤਾਂ ਲੋਕਾਂ ਤੱਕ ਪਹੁੰਚਾਉਣ ਹੈ।

ਜ਼ਿਕਰੇਖ਼ਾਸ ਹੈ ਕਿ ਕੇਂਦਰ ਸਰਕਾਰ ਵੱਲੋਂ 2 ਅਕਤੁਬਰ ਤੱਕ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੀ ਹਿਦਾਇਤਾਂ ਸਾਰੇ ਸੂਬਿਆਂ ਨੂੰ ਸਾਂਝੇ ਤੋਰ 'ਤੇ ਦਿੱਤੀਆਂ ਗਈਆਂ ਹਨ। ਇਸੇ ਵਿਸ਼ੇ ਵਿੱਚ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਕੌਂਸਲ ਵੱਲੋਂ ਪਲਾਸਟਿਕ ਦੀ ਵਰਤੋਂ ਪੁਰੀ ਤਰ੍ਹਾਂ ਬੰਦ ਕਰਨ ਲਈ ਪੰਦਰਵਾੜਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਪ੍ਰਸ਼ਾਸਨ ਵੱਲੋਂ ਸਾਰਿਆਂ ਨੂੰ ਸਾਂਝੀ ਕੀਤੀ ਗਈ ਹੈ। ਇਹ ਪੰਦਰਵਾੜਾ 17 ਸਤੰਬਰ ਤੋਂ ਸ਼ੁਰੂ ਹੋਇਆ ਹੈ ਤੇ 2 ਅਕਤੂਬਰ ਤੱਕ ਚੱਲੇਗਾ।

ਇਹ ਵੀ ਪੜ੍ਹੋ: ਚੋਣ ਕਮਿਸ਼ਨ ਅੱਜ ਕਰੇਗਾ 2 ਸੂਬਿਆਂ ਦੀਆਂ ਚੋਣਾਂ ਦਾ ਐਲਾਨ

ਉਨ੍ਹਾਂ ਕਿਹਾ ਕਿ 2 ਅਕਤੂਬਰ ਤੱਕ ਚੱਲਣ ਵਾਲੇ ਇਸ ਪੰਦਰਵਾੜੇ ਦੌਰਾਨ ਸਕੂਲੀ ਬੱਚਿਆਂ ਨੂੰ ਸਵੱਛਤਾ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ ਵਿੱਚ ਨਾਟਕ, ਸਵੱਛਤਾ ਸਬੰਧੀ ਰੈਲੀਆਂ ਅਤੇ ਮੁਕਾਬਲੇ ਕਰਵਾਏ ਜਾ ਰਹੇ ਹਨ।

ABOUT THE AUTHOR

...view details