ਰੂਪਨਗਰ:ਅੱਜ ਪੰਜਾਬ ਭਰ ਵਿੱਚ ਨਗਰ ਕੌਂਸਲ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਅੱਜ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਵੀ ਨੰਗਲ ਨਗਰ ਕੌਂਸਲ ਦੇ ਮੁੱਖ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੌਂਸਲ ਨੰਗਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਵੀ ਫੂਕਿਆ। ਤੁਹਾਨੂੰ ਦੱਸ ਦੇਈਏ ਕਿ ਅੱਜ ਸ਼ਹਿਰ ਦੀ ਸਫਾਈ ਦਾ ਕੰਮ ਠੱਪ ਹੋ ਗਿਆ।
ਪੰਜਾਬ ਦੀ ਸਭ ਤੋ ਵੱਧ ਬਜਟ ਵਾਲੀ ਨਗਰ ਕੌਂਸਲ ਵੱਲੋਂ ਹਾਈਵੋਲੇਜ ਡਰਾਮੇ ਤਹਿਤ ਪ੍ਰਦਰਸਨ ਜਾਰੀ - ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ
ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਵੀ ਨੰਗਲ ਨਗਰ ਕੌਂਸਲ ਦੇ ਮੁੱਖ ਦਫ਼ਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੌਂਸਲ ਨੰਗਲ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਵੀ ਫੂਕਿਆ।
ਸੰਘਰਸ਼ ਨੂੰ ਹੋਰ ਤੇਜ਼: ਇਸ ਮੌਕੇ ਯੂਨੀਅਨ ਆਗੂ ਕੌਸ਼ਲ ਕੁਮਾਰ ਅਤੇ ਅਸ਼ੀਸ਼ ਕਾਲੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਕਰੀਬ ਦੋ ਮਹੀਨੇ ਪਹਿਲਾਂ ਕੀਤੇ ਨੋਟੀਫਿਕੇਸ਼ਨ ਦੇ ਆਧਾਰ 'ਤੇ ਨਗਰ ਕੌਾਸਲ 'ਚ ਕੰਮ ਆਰਜ਼ੀ ਹੈ। ਡੀ-ਕੈਟਾਗਰੀ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਕਰਨ ਤੋਂ ਇਲਾਵਾ ਰੂਪਨਗਰ ਨਗਰ ਕੌਂਸਲ ਵੱਲੋਂ ਆਪਣੇ ਆਰਜ਼ੀ ਮੁਲਾਜ਼ਮਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਜਾਰੀ ਕੀਤੀ ਜਾ ਰਹੀ ਹੈ ਜਦੋਂਕਿ ਨੰਗਲ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਸਿਰਫ਼ 9000 ਰੁਪਏ ਹੀ ਦਿੱਤੇ ਜਾ ਰਹੇ ਹਨ।ਦੋ ਮਹੀਨੇ ਪਹਿਲਾਂ ਸਫ਼ਾਈ ਸੇਵਕਾਂ ਨੂੰ ਲਾਇਆ ਗਿਆ ਸੀ। ਠੇਕਾ ਤਨਖ਼ਾਹ ਪਰ ਅਜਿਹੇ ਕਈ ਕਾਮਿਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਨੂੰ ਵੀ ਜਲਦੀ ਹੀ ਠੇਕੇ 'ਤੇ ਤਨਖ਼ਾਹ 'ਤੇ ਰੱਖਿਆ ਜਾਵੇਗਾ ਪਰ ਉਨ੍ਹਾਂ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ |
- 1984 Sikh Genocide: ਜਗਦੀਸ਼ ਟਾਈਟਰ ਦਿੱਲੀ ਕੋਰਟ ਵੱਲੋਂ ਤਲਬ, ਚੋਣਾਂ ਤੋਂ ਪਹਿਲਾਂ ਕਾਰਵਾਈ 'ਤੇ ਕਾਂਗਰਸੀਆਂ ਨੇ ਚੁੱਕੇ ਸਵਾਲ, ਭਾਜਪਾ ਨੇ ਕੀਤਾ ਪਲਟਵਾਰ
- ਲੁਧਿਆਣਾ ਦੇ ਤਾਜਪੁਰ ਪਿੰਡ 'ਚ ਸ਼ਰੇਆਮ ਗੁੰਡਾਗਰਦੀ, 5 ਰੁਪਏ ਪਿੱਛੇ ਦੁਕਾਨਦਾਰ ਉੱਤੇ ਤਲਵਾਰਾਂ ਨਾਲ ਹਮਲਾ
- ਨਗਰ ਨਿਗਮ ਚੋਣਾਂ ਨੂੰ ਲੈਕੇ ਸਮਾਜ ਸੇਵੀ ਨੇ ਸਰਕਾਰ ਦੀ ਨੀਅਤ 'ਤੇ ਚੁੱਕੇ ਸਵਾਲ, ਆਖ ਦਿੱਤੀਆਂ ਵੱਡੀਆਂ ਗੱਲਾਂ
ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ: ਇਨ੍ਹਾਂ ਮਜ਼ਦੂਰ ਆਗੂਆਂ ਨੇ ਕਿਹਾ ਕਿ ਨੰਗਲ ਨਗਰ ਕੌਾਸਲ ਐਨ.ਡੀ.ਏ ਅਧੀਨ ਚੱਲ ਰਹੇ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਗਿਆ ਹੈ। 6 ਰੁਪਏ ਤੋਂ ਲੈ ਕੇ 18000 ਰੁਪਏ ਤੱਕ ਕਰ ਦਿੱਤੀ ਜਾਵੇਗੀ ਜਦਕਿ ਕੂੜਾ ਇਕੱਠਾ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਵਧਾਉਣ ਲਈ ਲੋਕਾਂ ਨਾਲ ਧੱਕਾ ਕੀਤਾ ਜਾਵੇਗਾ।ਇਨ੍ਹਾਂ ਆਗੂਆਂ ਨੇ ਕਿਹਾ ਕਿ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਤੋਂ ਤਾਂ ਦੂਰ ਹਨ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਹੜਤਾਲ 'ਤੇ ਗਏ ਇਨ੍ਹਾਂ ਸਾਈਂ ਸੇਵਕਾਂ ਸਮੇਤ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਪ੍ਰਸ਼ਾਸਨ ਜਾਂ ਸਰਕਾਰ ਕਦੋਂ ਧਿਆਨ ਦੇਵੇਗੀ ਅਤੇ ਸ਼ਹਿਰ 'ਚ ਸਫਾਈ ਦਾ ਕੰਮ ਕਦੋਂ ਸ਼ੁਰੂ ਹੋਵੇਗਾ|