ਨੰਗਲ: ਨਗਰ ਕੌਂਸਲ ਨੰਗਲ ਵਲੋਂ ਕੋਰੋਨਾ ਦੇ ਚੱਲਦਿਆਂ ਵਾਰਡਾਂ ਦੀ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਵਾਰਡ ਨੰ ਇੱਕ ਤੋਂ ਇਸ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਕੌਂਸਲਰ ਵੀ ਮੌਜੂਦ ਰਹੇ।
ਇਸ ਮੌਕੇ ਕੌਂਸਲ ਪ੍ਰਧਾਨ ਸੰਜੇ ਸਾਹਨੀ ਦਾ ਕਹਿਣਾ ਕਿ ਵਿਧਾਨਸਭਾ ਸਪੀਕਰ ਰਾਣਾ ਕੇ.ਪੀ ਸਿੰਘ ਦੀ ਰਹਿਨੁਮਾਈ ਹੇਠ ਉਨ੍ਹਾਂ ਵਲੋਂ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਸ਼ਹਿਰ ਦੇ ਸਾਰੇ ਵਾਰਡਾਂ ਦੀ ਸਫ਼ਾਈ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਬਿਮਾਰੀ ਦਾ ਸਾਹਮਣਾ ਨਾ ਕਰਨਾ ਪਵੇ।