ਪੰਜਾਬ

punjab

By

Published : Mar 25, 2021, 10:10 PM IST

ETV Bharat / state

ਹੋਲਾ ਮਹੱਲਾ: ਗੁਰੂ ਘਰਾਂ 'ਚ ਸੰਗਤਾਂ ਦੀ ਆਮਦ ਜਾਰੀ

ਹੋਲੇ ਮਹੱਲੇ ਨੂੰ ਲੈ ਕੇ ਸੰਗਤਾਂ ਦੀ ਗੁਰੂ ਘਰਾਂ 'ਚ ਆਮਦ ਲਗਾਤਾਰ ਜਾਰੀ ਹੈ। ਜਿਸ ਨੂੰ ਲੈਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਆ ਰਹੇ ਹਨ। ਇਸ ਮੌਕੇ ਸੰਗਤਾਂ ਵਲੋਂ ਜਿਥੇ ਪ੍ਰਮਾਤਮਾ ਦਾ ਓਟ ਆਸਰਾ ਲਿਆ ਜਾ ਰਿਹਾ ਉਥੇ ਹੀ ਕਿਸਾਨ ਸੰਘਰਸ਼ ਲਈ ਅਰਦਾਸ ਵੀ ਕੀਤੀ ਜਾ ਰਹੀ ਹੈ।

ਤਸਵੀਰ
ਤਸਵੀਰ

ਸ੍ਰੀ ਕੀਰਤਪੁਰ ਸਾਹਿਬ: ਕੌਮੀ ਤਿਉਹਾਰ ਹੋਲੇ ਮਹੱਲੇ ਨੂੰ ਲੈਕੇ ਸੰਗਤਾਂ ਦੀ ਗੁਰੂ ਘਰਾਂ 'ਚ ਆਮਦ ਲਗਾਤਾਰ ਜਾਰੀ ਹੈ। ਜਿਸ ਨੂੰ ਲੈਕੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ ਆ ਰਹੇ ਹਨ। ਇਸ ਮੌਕੇ ਸੰਗਤਾਂ ਵਲੋਂ ਜਿਥੇ ਪ੍ਰਮਾਤਮਾ ਦਾ ਓਟ ਆਸਰਾ ਲਿਆ ਜਾ ਰਿਹਾ ਉਥੇ ਹੀ ਕਿਸਾਨ ਸੰਘਰਸ਼ ਲਈ ਅਰਦਾਸ ਵੀ ਕੀਤੀ ਜਾ ਰਹੀ ਹੈ।

ਇਸ ਸਭ ਨੂੰ ਲੈਕੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਜਿਥੇ ਪ੍ਰਸ਼ਾਸਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ ਉਥੇ ਸ਼੍ਰੋਮਣੀ ਕਮੇਟੀ ਵਲੋਂ ਵੀ ਸੰਗਤਾਂ ਦੀ ਸਹੂਲਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।

ਕੌਮੀ ਤਿਉਹਾਰ ਹੋਲਾ ਮਹੱਲਾ: ਗੁਰੂ ਘਰਾਂ 'ਚ ਸੰਗਤਾਂ ਦੀ ਆਮਦ ਜਾਰੀ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਜਿਥੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਉਥੇ ਹੀ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪੂਰਾ ਧਿਆਨ ਰੱਖਣ।

ਇਸ ਦੇ ਨਾਲ ਹੀ ਸੰਗਤਾਂ ਦਾ ਕਹਿਣਾ ਕਿ ਉਨ੍ਹਾਂ 'ਚ ਉਤਸ਼ਾਹ ਹੈ ਜਿਸ ਕਾਰਨ ਉਹ ਹਰ ਸਾਲ ਹੋਲਾ ਮਹੱਲੇ ਮੌਕੇ ਆਉਂਦੇ ਹਨ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈਕੇ ਉਨ੍ਹਾਂ ਦਾ ਕਹਿਣਾ ਕਿ ਗੁਰੂ ਘਰ ਆ ਕੇ ਸਾਰੇ ਦੁੱਖ ਦੂਰ ਹੁੰਦੇ ਹਨ, ਸੋ ਕੋਰੋਨਾ ਤਾਂ ਬਹੁਤ ਦੂਰ ਦੀ ਗੱਲ ਹੈ।

ਇਹ ਵੀ ਪੜ੍ਹੋ:ਐੱਸਜੀਪੀਸੀ ਵੱਲੋੋਂ ਭਾਰਤ ਬੰਦ ਦਾ ਸਮਰਥਨ, ਅਦਾਰੇ ਰਹਿਣਗੇ ਬੰਦ

ABOUT THE AUTHOR

...view details