ਰੂਪਨਗਰ: ਰੂਪਨਗਰ ਜ਼ਿਲ੍ਹੇ 'ਚ ਕਰਫਿਊ ਦੌਰਾਨ ਸ਼ਹਿਰ ਵਾਸੀਆਂ ਨੂੰ ਦਵਾਈਆਂ, ਸਬਜ਼ੀਆਂ, ਦੁੱਧ ਸਮੇਤ ਅਨੇਕਾਂ ਸਹੂਲਤਾਂ ਘਰਾਂ ਤੱਕ ਹੀ ਪਹੁੰਚਾਈਆਂ ਜਾਣਗੀਆਂ। ਇਹ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਮੀਡੀਆ ਨਾਲ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕਰਫ਼ਿਊ ਦੇ ਦੌਰਾਨ ਕਿਸੇ ਨੂੰ ਵੀ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਹੈ ਅਤੇ ਨਾ ਹੀ ਜ਼ਿਲ੍ਹੇ ਦੇ ਵਿੱਚ ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣ ਦੀ ਛੋਟ ਮਿਲੇਗੀ।
ਜ਼ਰੂਰੀ ਵਸਤਾਂ ਦੀ ਹੋਮ ਡਿਲੀਵਰੀ ਕਰਵਾਉਣ ਦੇ ਕੀਤੇ ਜਾ ਰਹੇ ਨੇ ਪ੍ਰਬੰਧ: ਡੀਸੀ ਉਨ੍ਹਾਂ ਦੱਸਿਆ ਵੱਖ-ਵੱਖ ਸਹੂਲਤਾਂ ਅਤੇ ਸਾਮਾਨ ਆਪਣੇ ਘਰ ਤੱਕ ਮੰਗਵਾਉਣ ਲਈ ਡਿਪਟੀ ਕਮਿਸ਼ਨਰ ਨੇ ਕਈ ਨੰਬਰ ਜਾਰੀ ਕੀਤੇ ਹਨ। ਇਨ੍ਹਾਂ ਨੰਬਰਾਂ 'ਤੇ ਰੂਪਨਗਰ ਜ਼ਿਲ੍ਹੇ ਦੇ ਲੋਕ ਆਪਣੀ ਜ਼ਰੂਰਤ ਦਾ ਸਾਮਾਨ ਲੈਣ ਸਬੰਧੀ ਸੂਚਨਾ ਮੁਹੱਈਆ ਕਰਵਾਉਣ: 01881221157 , 01881221155 , 01881261600 WhatsApp: 9465203229 , 9464680037
ਇਹ ਵੀ ਪੜ੍ਹੋ: ਕਰਫਿਊ ਪ੍ਰਬੰਧਨ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਮੁੱਖ ਮੰਤਰੀ ਨੇ ਨਵੇਂ ਹੁਕਮ ਕੀਤੇ ਜਾਰੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਲਪੀਜੀ ਗੈਸ ਦੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਤੱਕ ਲੋਕਾਂ ਦੇ ਘਰਾਂ ਵਿੱਚ ਹੀ ਕੀਤੀ ਜਾਵੇਗੀ, ਕਿਸੇ ਨੂੰ ਵੀ ਏਜੰਸੀ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਦੁੱਧ ਦੀ ਸਪਲਾਈ ਸਵੇਰੇ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਦੋਧੀਆਂ ਦੁਆਰਾ ਘਰਾਂ ਵਿੱਚ ਹੀ ਕੀਤੀ ਜਾਵੇਗੀ। ਇਸ ਤਰ੍ਹਾਂ ਘਰੇਲੂ ਵਸਤਾਂ ਦੀ ਸਪਲਾਈ ਵੀ ਘਰਾਂ ਦੇ ਵਿੱਚ ਹੀ ਕੀਤੀ ਜਾਵੇਗੀ।