ਰੂਪਨਗਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਗਰਾਮ 'ਹਰ ਸੱਥ ਵਿੱਚ ਅਕਾਲੀ ਦਲ' ਨੂੰ ਕਾਮਯਾਬ ਕਰਨ ਦੇ ਲਈ ਰੋਪੜ ਵਿੱਚ ਅਕਾਲੀ ਆਗੂਆ ਨੇ ਮੀਟਿੰਗ ਕੀਤੀ।ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਪੋਲ੍ਹ ਲੋਕਾਂ ਦੀ ਕਚਹਿਰੀ ਵਿੱਚ ਖੋਲ੍ਹੀ ਜਾਵੇਗੀ ਤੇ ਲੋਕਾਂ ਦੀਆਂ ਮੁਸ਼ਕਿਲਾਂ ਸਰਕਾਰ ਦੇ ਕੰਨਾਂ ਤੱਕ ਪਹੁੰਚਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ 'ਚ ਲੋਕਾਂ ਨਾਲ ਸਬੰਧਿਤ ਮੁੱਦਿਆਂ ਉੱਤੇ ਚੇਤਨਾ ਪੈਦਾ ਕਰਨ ਅਤੇ ਇਹਨਾਂ ਮੁੱਦਿਆਂ 'ਤੇ ਸਥਾਨਕ ਸਮੱਸਿਆਂ ਨੂੰ ਹੱਲ ਕਰਵਾਉਣ ਵਾਸਤੇ ਸਰਕਾਰ ਉੱਤੇ ਦਬਾਅ ਪਾਉਣ ਲਈ ਸੂਬਾ ਭਰ 'ਚ ਲੋਕ ਲਹਿਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪਾਰਟੀ ਵੱਲੋਂ ਇਸ ਲੋਕ ਲਹਿਰ ਨੂੰ "ਹਰ ਸੱਥ ਵਿਚ ਸ਼੍ਰੋਮਣੀ ਅਕਾਲੀ ਦਲ" ਦਾ ਨਾਮ ਦਿੱਤਾ ਗਿਆ ਹੈ। ਇਸ ਦੀ ਨੁਮਾਇੰਦਗੀ ਕਰਦਿਆਂ ਬੀਤੇ ਦਿਨੀਂ ਰੂਪਨਗਰ ਵਿਖੇ ਉਲੀਕੇ ਗਏ ਪ੍ਰੋਗਰਾਮ ਨੂੰ ਕਾਮਯਾਬ ਕਰਨ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾਂ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ ਆਗੂਆਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਚਰਚਾ ਕੀਤੀ।
ਲੋਕਾਂ ਨੂੰ ਸਮੱਸਿਆਵਾਂ ਚੋਂ ਕੱਢਣ ਲਈ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ: ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦੀ ਪੋਲ ਲੋਕਾਂ ਦੀ ਕਚਿਹਰੀ ਵਿੱਚ ਖੋਲੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਿਲਾ ਸਰਕਾਰ ਦੇ ਕੰਨਾਂ ਤੱਕ ਪਹੁੰਚਾਈਆਂ ਜਾਣਗੀਆਂ। ਡਾਕਟਰ ਚੀਮਾ ਨੇ ਕਿਹਾ ਕਿ ਹੜਾ ਦੌਰਾਨ ਜਿਸ ਤਰੀਕੇ ਦੀ ਮੱਦਦ ਸਰਕਾਰ ਨੂੰ ਲੋਕਾਂ ਦੀ ਕਰਨੀ ਚਾਹੀਦੀ ਹੈ। ਉਹ ਨਹੀਂ ਕੀਤੀ ਗਈ ਤੇ ਅਜੇ ਤੱਕ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਪ੍ਰਭਾਵਿਤ ਹੋਏ ਲੋਕਾਂ ਨੂੰ ਸਮੱਸਿਆਵਾਂ ਚੋਂ ਕੱਢਣ ਲਈ ਸਰਕਾਰ ਨੇ ਕੋਈ ਉਪਰਾਲਾ ਨਹੀਂ ਕੀਤਾ। ਡਾਕਟਰ ਚੀਮਾ ਨੇ ਮਣੀਪੁਰ ਅਤੇ ਹਰਿਆਣਾ ਦੇ ਨੂਹ ਵਿੱਚ ਹੋਈਆਂ ਘਟਨਾਵਾਂ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਬਣਦਾ ਇਨਸਾਫ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਘੱਟ ਗਿਣਤੀਆਂ ਦੇ ਨਾਲ ਜਿਸ ਤਰ੍ਹਾਂ ਵਤੀਰਾ ਹੋਇਆ ਹੈ। ਉਥੇ ਘੱਟ ਗਿਣਤੀ ਕਮਿਸ਼ਨ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।