ਪੰਜਾਬ

punjab

ETV Bharat / state

ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ - ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ

ਸਰਕਾਰੀ ਕਾਲਜ ਰੂਪਨਗਰ ਵਿੱਖੇ ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ। ਵਿਦਿਾਰਥੀਆਂ ਨੂੰ ਕੌਮਾ ਸੇਵਾ ਯੋਜਨਾ ਨਾਲ ਜੁੜ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਆ।

ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ

By

Published : Sep 25, 2019, 1:33 PM IST

ਰੂਪਨਗਰ: ਕੌਮੀ ਸੇਵਾ ਯੋਜਨਾ ਦੇ 50 ਸਾਲ ਪੂਰੇ ਹੋਣ 'ਤੇ ਸਰਕਾਰੀ ਕਾਲਜ ਰੂਪਨਗਰ ਵਿੱਖੇ ਐਨਐੱਸਐੱਸ ਦਾ ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ। ਸਮਾਗਮ 'ਚ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਲ ਹੋਏ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਅਤੇ ਵਿਦਿਆਰਤੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਗੋਲਡਨ ਜੁਬਲੀ ਸਮਾਗਮ ਮਨਾਇਆ ਗਿਆ

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੰਤ ਸੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਨਾਲ ਜੁੜ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਜ ਦੇ ਪ੍ਰੋਫੈਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕੌਮੀ ਸੇਵਾ ਯੋਜਨਾ ਦਾ ਉਦੇਸ਼ ਅੱਜ ਦੇ ਨੌਜਵਾਨਾਂ ਨੂੰ ਸਮਾਜਿਕ ਕੰਮਾਂ ਦੇ ਨਾਲ ਜੋੜਨਾ ਹੈ ਤਾਂ ਜੋ ਉਹ ਲੋਕ ਭਲਾਈ ਦੇ ਕੰਮਾਂ 'ਚ ਆਪਣਾ ਯੋਗਦਾਨ ਪਾ ਸਕਣ, ਜਿਸ ਨਾਲ ਨੌਜਵਾਨਾਂ ਦੇ ਮਨਾਂ 'ਚ ਸਮਾਜ ਅਤੇ ਦੇਸ਼ ਪ੍ਰਤੀ ਆਪਸੀ ਭਾਈਚਾਰਕ ਸਾਂਝ ਵਧ ਸਕੇ।

ਇਹ ਵੀ ਪੜ੍ਹੋ- ਵਿਦਿਆਰਥੀਆਂ ਤੱਕ ਸੀਮਤ ਰਹਿ ਗਈ ਹੈ ਕੌਮੀ ਸੇਵਾ ਯੋਜਨਾ- ਰਮਨ ਮਿੱਤਲ

ਜ਼ਿਕਰਯੋਗ ਹੈ ਸਰਕਾਰ ਦੀ ਇਹ ਐਨਐੱਸਐੱਸ ਸਕੀਨ ਹੁਣ ਤਕ ਕਾਲਜਾਂ ਅਤੇ ਯੁਨੀਵਰਸਿਟੀਆਂ ਦੇ ਕੈਂਪਸ ਤੋਂ ਬਾਹਰ ਨਹੀਂ ਨਿਕਲ ਸਕੀ, ਲੋੜ ਹੈ ਇਸ ਯੋਜਨਾ ਬਾਰੇ ਨੌਜਵਾਨਾਂ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੂੰ ਇਸ ਨਾਲ ਜੋੜਨ ਦੀ ਤਾਂ ਜੋ ਸਮਾਜ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਜਾ ਸਕੇ।

ABOUT THE AUTHOR

...view details