ਅਨੰਦਪੁਰ ਸਾਹਿਬ: ਬੀਤੇ ਦਿਨੀਂ ਨੂਰਪੁਰ ਬੇਦੀ ਦੇ ਪਿੰਡ ਸੰਦੋਆ 'ਚ 2 ਨੌਜਵਾਨਾਂ ਵੱਲੋਂ ਇਕ ਬਜ਼ੁਰਗ ਔਰਤ ਦੀਆਂ ਵਾਲ਼ੀਆਂ ਖੋਹਣ ਦੀ ਘਟਨਾ ਸਾਹਮਣੇ ਆਈ ਸੀ। ਇਹ ਸਾਰੀ ਘਟਨਾ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਕੈਂਦ ਹੋ ਗਈ।
ਨੂਰਪੁਰ ਬੇਦੀ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਚੋਰੀ ਦੀ ਵਾਰਦਾਤ - ਚੋਰੀ ਦਾ ਵਾਰਦਾਤ
ਬੀਤੇ ਦਿਨੀਂ ਨੂਰਪੁਰ ਬੇਦੀ ਦੇ ਪਿੰਡ ਸੰਦੋਆ ਚ 2 ਨੌਜਵਾਨਾਂ ਵੱਲੋਂ ਇਕ ਬਜ਼ੁਰਗ ਔਰਤ ਦੀਆਂ ਵਾਲ਼ੀਆਂ ਖੋਹਣ ਦੀ ਘਟਨਾ ਸਾਹਮਣੇ ਆਈ ਸੀ। ਇਹ ਸਾਰੀ ਘਟਨਾ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ।
ਫ਼ੋਟੋ
ਬਜ਼ੁਰਗ ਔਰਤ ਦੇ ਪਰਿਵਾਰ ਵੱਲੋਂ ਘਟਨਾ ਦੇ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਤੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਦੇਖਣ ਤੋਂ ਬਾਅਦ ਨੇੜਲੇ ਪਿੰਡ ਮਾਣਕੁਮਾਜਰਾ ਦੇ 2 ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਵੱਲੋਂ ਉਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਡ ਹਾਸਲ ਕਰਕੇ ਡੂੰਘਾਈ ਦੇ ਨਾਲ ਪੁੱਛਗਿੱਛ ਕੀਤੀ ਜਾਵੇਗੀ।