ਰੋਪੜ: 31 ਅਕਤੂਬਰ ਨੂੰ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਰੂਪਨਗਰ ਵਿੱਚ ਸਹਾਇਕ ਕਮਿਸ਼ਨਰ ਇੰਦਰਪਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਬੈਠਕ ਹੋਈ।
31 ਅਕਤੂਬਰ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਏਕਤਾ ਦਿਵਸ - National Unity Day celebrae on October 31
31 ਅਕਤੂਬਰ ਨੂੰ ਸਰਦਾਰ ਵਲੱਭ ਭਾਈ ਪਟੇਲ ਦੀ ਯਾਦ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਰੂਪਨਗਰ ਵਿੱਚ ਸਹਾਇਕ ਕਮਿਸ਼ਨਰ ਇੰਦਰਪਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ ਗਈ।
ਫ਼ੋਟੋ।
ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ 31 ਅਕਤੂਬਰ ਨੂੰ ਸਰਦਾਰ ਵਲੱਭ ਭਾਈ ਪਟੇਲ ਦੀ ਯਾਦ ਵਿਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਨੂੰ ਸਵੇਰੇ 6 ਵਜੇ ਮੈਰਾਥਨ ਦੌੜ ਵੀ ਕਰਵਾਈ ਜਾਵੇਗੀ ਜਿਸ ਵਿਚ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਖਿਡਾਰੀ, ਸੀਨੀਅਰ ਸਿਟੀਜ਼ਨ ਅਤੇ ਸ਼ਹਿਰ ਵਾਸੀ ਵੀ ਸ਼ਾਮਲ ਹੋਣਗੇ।
ਇਸ ਦੌਰਾਨ ਉਨ੍ਹਾਂ ਨੇ ਇਸ ਆਯੋਜਨ ਨੂੰ ਸਫ਼ਲ ਬਣਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਜਿਹੜੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਤਨਦੇਹੀ ਨਾਲ ਨਿਭਾਉਣ।