ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਅਤੇ ਉਨ੍ਹਾਂ ਵੱਲੋਂ ਇਸ ਮੌਕੇ ਤੇ ਸੰਗਤਾਂ ਦੇ ਨਾਲ ਵਿਚਾਰ ਵਟਾਂਦਰਾ ਕੀਤੇ।
ਇਸ ਉਪਰੰਤ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਖ਼ਾਲਸਾ ਸਾਜਨਾ ਦਿਵਸ ਦੀ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਾ ਦਿਨ ਵਿਸ਼ੇਸ਼ ਹੈ ਕਿਉਂਕਿ ਅੱਜ ਹੀ ਦੇ ਦਿਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਬਰਾਬਰਤਾ ਨਾਲ ਜੀਣ ਦਾ ਅਧਿਕਾਰ ਦਿੱਤਾ ਸੀ ਅਤੇ ਅੱਜ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਸ ਵਿਸ਼ੇਸ਼ ਅਫ਼ਸਰ ਤੇ ਨਤਮਸਤਕ ਹੋਣ ਲਈ ਪੁੱਜੇ ਹਨ।
ਉੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਖ਼ਜ਼ਾਨੇ ਤੋਂ 18 ਕਰੋੜ ਰੁਪਏ ਨਵੀਆਂ ਲਗਜ਼ਰੀ ਗੱਡੀਆਂ ਖ਼ਰੀਦਣ ਦੇ ਲਈ ਮੰਗੇ ਜਾਣ ਦੇ ਉੱਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਸਰਕਾਰ ਨੂੰ ਆਮ ਆਦਮੀ ਦੀ ਸਰਕਾਰ ਕਿਹਾ ਜਾ ਰਿਹਾ ਸੀ ਤੇ ਹੁਣ ਸਾਈਕਲ ਤੇ ਆਉਣ ਵਾਲੇ ਲਗਜ਼ਰੀ ਗੱਡੀਆਂ ਦੀ ਜੇਕਰ ਮੰਗ ਕਰ ਰਹੇ ਹਨ, ਤਾਂ ਇਸ ਦਾ ਜਵਾਬ ਤਾਂ ਆਮ ਆਦਮੀ ਪਾਰਟੀ ਨੂੰ ਹੀ ਲੋਕਾਂ ਨੂੰ ਦੇਣਾ ਪਵੇਗਾ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਮੈਂ ਰਾਮਪੁਰ ਸਾਹਿਬ ਦੀ ਧਰਤੀ ਤੇ ਪੁੱਜਿਆ ਹਾਂ ਤਾਂ ਮੈਂ ਜ਼ਰੂਰ ਕਹਾਂਗਾ ਕਿ ਅਨੰਦਪੁਰ ਸਾਹਿਬ ਦੀ ਧਰਤੀ ਉਹ ਧਰਤੀ ਹੈ। ਜਿਸ ਧਰਤੀ ਤੇ ਬਰਾਬਰਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਗਿਆ ਸੀ, ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਵੀ ਇਸੇ ਧਰਤੀ ਤੋਂ ਹੋਈ ਸੀ ਪਰ ਪੰਜਾਬ ਦੀ ਨਵੀਂ ਬਣੀ ਸਰਕਾਰ ਨੇ ਸੰਘੀ ਢਾਂਚੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਦੇ ਲਈ ਕੇਂਦਰ ਦੀ ਪੰਜਾਬ ਦੇ ਮੁੱਦਿਆਂ ਦੇ ਵਿਚ ਦਖਲ ਅੰਦਾਜ਼ੀ ਨੂੰ ਜਿਸ ਤਰੀਕੇ ਦੇ ਨਾਲ ਪ੍ਰਵਾਨ ਕੀਤਾ ਹੈ ਅਤੇ ਜਿਸ ਤਰੀਕੇ ਦੇ ਨਾਲ ਪੰਜਾਬ ਸਰਕਾਰ ਨੇ ਕੇਂਦਰ ਦੀ ਅਧੀਨਗੀ ਪ੍ਰਵਾਨ ਕੀਤੀ ਹੈ ਇਹ ਇਕ ਚਿੰਤਾ ਦੀ ਗੱਲ ਹੈ।
ਉਨ੍ਹਾਂ ਕਿਹਾ ਕਿ ਆਰਡੀਐਫ ਦੇ ਮਾਮਲੇ ਦੇ ਵਿੱਚ ਕੇਂਦਰ ਦੇ ਇਸ਼ਾਰੇ ਤੇ ਪੰਜਾਬ ਦੇ ਫੰਡਾਂ ਦੀ ਵਰਤੋਂ ਕਰ ਕੇ ਕੇਂਦਰ ਦੀ ਅਧੀਨਗੀ ਨੂੰ ਮੰਨਣਾ ਇਹ ਦੱਸਦਾ ਹੈ ਕਿ ਪੰਜਾਬ ਦੀ ਮਨ ਸਰਕਾਰ ਨੇ ਕੇਂਦਰ ਦੀ ਸੂਬੇ ਦੇ ਵਿੱਚ ਦਖਲ ਅੰਦਾਜ਼ੀ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬਿਆਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਕਸਟੋਡੀਅਨ ਦੇ ਤੌਰ 'ਤੇ ਸਰਕਾਰ ਨੂੰ ਕੰਮ ਕਰਨਾ ਚਾਹੀਦਾ ਹੈ।