ਰੂਪਨਗਰ: ਜ਼ਿਲ੍ਹੇ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਈ ਵੀ ਕੋਰੋਨਾ ਪੌਜ਼ੀਟਿਵ ਨਾ ਹੋਣ ਕਰਕੇ ਜ਼ਿਲ੍ਹਾ ਸੇਫ ਜ਼ੋਨ ਵਿੱਚ ਸੀ ਪਰ ਹੁਣ ਰੂਪਨਗਰ ਤੋਂ ਇੱਕ ਕੋਰੋਨਾ ਪੌਜ਼ੀਟਿਵ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। 33 ਸਾਲਾ ਇਕ ਵਿਅਕਤੀ ਜੋ ਸ੍ਰੀ ਅਨੰਦਪੁਰ ਸਾਹਿਬ ਦਾ ਰਹਿਣ ਵਾਲਾ ਹੈ, ਉਹ ਪੇਸ਼ੇ ਤੋਂ ਡਰਾਈਵਰ ਹੈ ਤੇ ਉਹ ਦਿੱਲੀ ਤੋਂ ਪਰਤਿਆ ਹੈ ਜਿਸ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ।
ਰੂਪਨਗਰ ਜ਼ਿਲ੍ਹੇ ਵਿੱਚ ਮੁੜ ਕੋਰੋਨਾ ਨੇ ਦਿੱਤੀ ਦਸਤਕ ਇਹ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ ਗਈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੋਰੋਨਾ ਪੌਜ਼ੀਟਿਵ ਆਏ 59 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਜ਼ਿਲ੍ਹੇ ਵਿੱਚ ਕੋਰੋਨਾ ਦੇ 2,192 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 1967 ਦੀ ਰਿਪੋਰਟ ਨੈਗਟਿਵ ਆ ਚੁੱਕੀ ਹੈ ਤੇ 157 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਦੇ ਚਲਦਿਆਂ ਉਨ੍ਹਾਂ ਨੇ ਲੋਕਾਂ ਨੂੰ ਤਾਲਾਬੰਦੀ ਦੌਰਾਨ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।
ਤਾਲਾਬੰਦੀ ਦੌਰਾਨ ਬਾਜ਼ਾਰਾਂ ਵਿੱਚ ਜਨਤਾ ਦੀ ਭੀੜ ਦੇਖ ਕੇ ਇੰਝ ਲੱਗਦਾ ਹੈ ਕਿ ਜਨਤਾ ਨੂੰ ਕੋਰੋਨਾ ਦੀ ਮਹਾਂਮਾਰੀ ਤੋਂ ਕੋਈ ਡਰ ਨਹੀਂ ਲੱਗ ਰਿਹਾ। ਪ੍ਰਸ਼ਾਸਨ ਨੂੰ ਸਖਤੀ ਵਰਤਣ ਦੀ ਹੋਰ ਲੋੜ ਹੈ।
ਇਹ ਵੀ ਪੜ੍ਹੋ: ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਨੂੰ MBBS ਦੀਆਂ ਫੀਸਾਂ 'ਚ ਵਾਧਾ ਕਰਨ ਦੀ ਮਨਜ਼ੂਰੀ