ਰੂਪਨਗਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਮੈਡੀਕਲ ਸਟੋਰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਦਿੱਤੀ ਇਸ ਢਿੱਲ ਤੋਂ ਬਾਅਦ ਮਰੀਜ਼ਾਂ ਨੂੰ ਦਵਾਈ ਲੈਣ ਵਿੱਚ ਅਸਾਨੀ ਹੋਵੇਗੀ। ਪ੍ਰਸ਼ਾਸਨ ਵੱਲੋਂ ਸ਼ਹਿਰ ਦੇ 37 ਮੈਡੀਕਲ ਸਟੋਰਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।
ਕੋਵਿਡ-19: ਕਰਫਿਊ ਦੇ ਚੱਲਦੇ ਰੂਪਨਗਰ ਵਿੱਚ ਖੁੱਲ੍ਹੇ ਮੈਡੀਕਲ ਸਟੋਰ
ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ 37 ਮੈਡੀਕਲ ਸਟੋਰਾਂ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਟੋਰ ਵਾਲੇ ਦਵਾਈਆਂ ਦੀ ਹੋਮ ਡਿਲਿਵਰੀ ਵੀ ਕਰਨਗੇ।
ਇਸ ਤੋਂ ਇਲਾਵਾ ਮੈਡੀਕਲ ਸਟੋਰ ਵਾਲੇ ਦਵਾਈਆਂ ਦੀ ਹੋਮ ਡਿਲਿਵਰੀ ਵੀ ਕਰਨਗੇ। ਦੁਕਾਨਾਂ ਦੇ ਬਾਹਰ ਸੋਸ਼ਲ ਡਿਸਟੈਂਸ ਨੂੰ ਧਿਆਨ 'ਚ ਰੱਖਦੇ ਹੋਏ ਗੋਲ ਮਾਰੇ ਗਏ ਹਨ ਤਾਂ ਜੋ ਲੋਕ ਇੱਕ ਦੂਜੇ ਤੋਂ ਦੂਰੀ ਬਣਾ ਕੇ ਖੜ੍ਹੇ ਹੋ ਸਕਣ। ਪ੍ਰਸ਼ਾਸਨ ਵੱਲੋਂ ਮੈਡੀਕਲ ਸਟੋਰ ਖੋਲ੍ਹਣ ਸਬੰਧੀ ਇਨ੍ਹਾਂ ਦੁਕਾਨਦਾਰਾਂ ਦਾ ਇੱਕ ਰੋਟੇਸ਼ਨ ਬਣਾਇਆ ਗਿਆ ਹੈ ਜਿਸ ਅਧੀਨ ਵਾਰੀ ਮੁਤਾਬਕ ਹੀ ਮੈਡੀਕਲ ਸਟੋਰ ਖੁਲ੍ਹਣਗੇ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਜਿਸ ਦਿਨ ਦਾ ਕਰਫਿਊ ਲੱਗਿਆ ਹੋਇਆ ਹੈ, ਉਸ ਦਿਨ ਤੋਂ ਬਾਅਦ ਰੂਪਨਗਰ ਦੇ ਆਸ-ਪਾਸ ਦੇ ਪਿੰਡਾਂ ਵਿੱਚ ਰਹਿੰਦੇ ਮਰੀਜ਼ਾਂ ਨੂੰ ਦਵਾਈਆਂ ਪ੍ਰਾਪਤ ਕਰਨ ਦੇ ਵਿੱਚ ਕਾਫੀ ਦਿੱਕਤਾਂ ਆ ਰਹੀਆਂ ਸਨ। ਹੁਣ ਰੋਟੇਸ਼ਨ ਵਿੱਚ ਮੈਡੀਕਲ ਸਟੋਰ ਖੁੱਲ੍ਹਣ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ।