ਰੂਪਨਗਰ: ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਰੂਪਨਗਰ ਦੀ ਇਕਾਈ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਗਿਆ। ਵਿਰੋਧ ਕਰਨ ਵਾਲਿਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂਂਅ ਹੇਠ ਪਿਛਲੇ ਦਿਨੀਂ ਤਿੰਨ ਆਰਡੀਨੈਂਸ ਲਿਆਂਦੇ ਗਏ ਹਨ, ਜੋ ਕਿਸਾਨ ਵਿਰੋਧੀ ਹਨ।
ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਹਰਪ੍ਰੀਤ ਕਾਹਲੋਂ ਨੇ ਦੱਸਿਆ ਕਿ ਇਹ ਤਿੰਨੋਂ ਆਰਡੀਨੈਂਸ ਜੋ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਹਨ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਦਾ ਸਿੱਧਾ ਫਾਇਦਾ ਕਾਰਪੋਰੇਟ ਕੰਪਨੀਆਂ ਨੂੰ ਹੀ ਹੋਵੇਗਾ।