ਰੂਪਨਗਰ:ਅੱਜ ਸਫਾਈ ਕਰਮਚਾਰੀ ਯੂਨੀਅਨ(Sweepers) ਵੱਲੋਂ ਨਗਰ ਕੌਂਸਲ ਦਫਤਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਪਣੀ ਰੈਗੂਲਰ ਹੋਣ ਦੀ ਮੰਗ(demands)ਨੂੰ ਨੂੰ ਲੈ ਕੇ ਰੋਸ ਧਰਨਾ 24 ਵੇਂ ਦਿਨ ਵਿੱਚ ਦਾਖ਼ਲ ਹੋਇਆ ਜਿਸ ਦੀ ਪ੍ਰਧਾਨਗੀ ਮਦਨ ਲਾਲ ਸਹੋਤਾ ਦੀ ਅਗਵਾਈ ਵਿੱਚ ਹੜਤਾਲ(Strike)ਨੂੰ ਜਥੇਬੰਦੀਆਂ ਵੱਲੋਂ ਸੰਯੁਕਤ ਤੌਰ ‘ਤੇ ਹਮਾਇਤ ਕੀਤੀ ਗਈ ਹੈ।
ਇਨ੍ਹਾਂ ਵਿੱਚ ਵਿੱਚ ਐੱਸ.ਸੀ. ਬੀ.ਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਭਾਰਤੀ ਦੀ ਅਗਵਾਈ ਵਿੱਚ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਸਰਕਲ ਪ੍ਰਧਾਨ ਕਪਿਲ ਮਹਿੰਦਲੀ ਅਤੇ ਦਲਿਤ ਸੁਰਕਸ਼ਾ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਸੰਯੁਕਤ ਤੌਰ ਤੇ ਸਫ਼ਾਈ ਕਰਮਚਾਰੀਆਂ ਦੇ ਹੱਕ ਚ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦੀ ਹਮਾਇਤ ਕੀਤੀ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਰਮਚਾਰੀਆਂ ਨੂੰ ਨਗਰ ਕੌਂਸਲਾਂ ਅਧੀਨ ਰੈਗੂਲਰ ਕੀਤਾ ਜਾਵੇ ਅਤੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਨਾਲ ਹੀ ਕੰਮ ਮੁਤਾਬਿਕ ਨਵੀਆਂ ਪੋਸਟਾਂ ਦੀ ਰਚਨਾ ਕਰਕੇ ਪੱਕੀ ਭਰਤੀ ਸ਼ੁਰੂ ਕੀਤੀ ਜਾਵੇ।