ਪੰਜਾਬ

punjab

ETV Bharat / state

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ - corona update of punjab

ਰੂਪਨਗਰ ਜ਼ਿਲ੍ਹਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿੱਚ ਇਕੱਠੇ 43 ਕੇਸ ਆਉਣ ਤੋਂ ਬਾਅਦ ਹੁਣ ਸੋਮਵਾਰ ਨੂੰ 10 ਮਾਮਲੇ ਨਵੇਂ ਹੋਰ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਜਤਿਨ ਕਪੂਰ ਅਤੇ ਹੋਰ ਮੁਲਾਜ਼ਮ ਵੀ ਸ਼ਾਮਿਲ ਹੈ । ਜ਼ਿਲ੍ਹੇ ਵਿੱਚ 24 ਘੰਟਿਆਂ ਵਿੱਚ 53 ਨਵੇਂ ਮਾਮਲੇ ਆਉਣ ਤੋਂ ਬਾਅਦ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਗਿਣਤੀ 522 ਹੋ ਚੁੱਕੀ ਹੈ।

Outbreak of corona virus continues in Rupnagar district
ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ

By

Published : Aug 18, 2020, 4:03 AM IST

ਰੂਪਨਗਰ: ਜ਼ਿਲ੍ਹਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿੱਚ ਇਕੱਠੇ 43 ਕੇਸ ਆਉਣ ਤੋਂ ਬਾਅਦ ਹੁਣ ਸੋਮਵਾਰ ਨੂੰ 10 ਮਾਮਲੇ ਨਵੇਂ ਹੋਰ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਵਿੱਚ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਜਤਿਨ ਕਪੂਰ ਅਤੇ ਹੋਰ ਮੁਲਾਜ਼ਮ ਵੀ ਸ਼ਾਮਿਲ ਹੈ । ਜ਼ਿਲ੍ਹੇ ਵਿੱਚ 24 ਘੰਟਿਆਂ ਵਿੱਚ 53 ਨਵੇਂ ਮਾਮਲੇ ਆਉਣ ਤੋਂ ਬਾਅਦ ਕੋਰੋਨਾ ਪੌਜ਼ੀਟਿਵ ਕੇਸਾਂ ਦੀ ਗਿਣਤੀ 522 ਹੋ ਚੁੱਕੀ ਹੈ।

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ

ਰੂਪਨਗਰ ਜ਼ਿਲ੍ਹੇ ਵਿੱਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਜ਼ਿਲ੍ਹਾ ਦੇ ਵਿੱਚ ਪੰਜ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ।

ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਨੇ ਦੱਸਿਆ ਕਿ ਰੂਪਨਗਰ ਦੇ ਪੱਕਾ ਬਾਗ, ਗਿਆਨੀ ਜੈਲ ਸਿੰਘ ਨਗਰ ,ਪਿੰਡ ਸਨਾਣਾ, ਭਰਤਗੜ੍ਹ ਅਤੇ ਟਿੱਬਾ ਟੱਪਰੀਆਂ ਨੂੰ ਮਾਈਕ੍ਰੋ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਵੱਲੋਂ ਟੈਸਟਿੰਗ ਲਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਜਿਸ 'ਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਈਕ੍ਰੋ ਕੰਟੇਨਮੈਂਟ ਜੋਨ ਦੇ ਵਿੱਚ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਆਪਣੇ ਟੈਸਟ ਜ਼ਰੂਰ ਕਰਵਾਉਣ ਮਾਈਕ੍ਰੋ ਕੰਟੇਨਮੈਂਟ ਐਲਾਨੇ ਜ਼ੋਨ ਦੇ ਵਿੱਚ ਸਿਹਤ ਵਿਭਾਗ ਵੱਲੋਂ ਲਗਾਤਾਰ ਨਵੇਂ ਸੈਂਪਲ ਵੀ ਲਏ ਜਾ ਰਹੇ ਨੇ ।

ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ ਵਿੱਚ ਵਿੱਚ 53 ਨਵੇਂ ਮਾਮਲੇ ਸਾਹਮਣੇ ਤੋਂ ਬਾਅਦ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ। ਅੱਜ ਤੱਕ ਜ਼ਿਲ੍ਹੇ ਵਿੱਚ ਕੁੱਲ ਪੌਜ਼ੀਟਿਵ ਮਾਮਲੇ 522 ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 09 ਤੇ ਪਹੁੰਚ ਚੁੱਕੀ ਹੈ। 378 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਲਏ ਗਏ 28008 ਸੈਪਲਾਂ ਵਿੱਚੋ 26995 ਸੈਪਲਾਂ ਦੀ ਰਿਪੋਰਟ ਨੈਗਟਿਵ ਹੈ ਅਤੇ 586 ਸੈਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

ABOUT THE AUTHOR

...view details