ਰੂਪਨਗਰ: ਇੱਕ ਪਾਸੇ ਸੂਬੇ ਭਰ ਵਿੱਚ ਕੋਰੋਨਾ ਮਹਾਂਮਾਰੀ ਤੇ ਦੂਜੇ ਪਾਸੇ ਕਿਸਾਨ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਸੜਕਾਂ 'ਤੇ ਆ ਕੇ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਸੂਬੇ ਅੰਦਰ ਝੋਨੇ ਦੀ ਖਰੀਦ 27 ਸਤੰਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ।
ਰੋਪੜ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਸ਼ੁਰੂ - ਝੋਨੇ ਦੀ ਖ਼ਰੀਦ
ਇੱਕ ਪਾਸੇ ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੂਰੇ ਪੰਜਾਬ ਦੇ ਕਿਸਾਨ ਸੰਘਰਸ਼ ਕਰ ਰਹੇ ਹਨ ਉੱਥੇ ਹੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।
ਫ਼ੋਟੋ।
ਜ਼ਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈ ਅਧਿਕਾਰੀ ਸਤਵੀਰ ਸਿੰਘ ਮਾਵੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੋਪੜ ਜ਼ਿਲ੍ਹੇ ਦੇ ਵਿੱਚ ਵੀ ਝੋਨੇ ਦੀ ਖ਼ਰੀਦ ਸਰਕਾਰ ਦੇ ਹੁਕਮਾਂ ਮੁਤਾਬਕ ਸ਼ੁਰੂ ਹੋ ਚੁੱਕੀ ਹੈ।
ਐਤਵਾਰ ਨੂੰ ਰੋਪੜ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦੇ ਵਿੱਚ 235 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਚੱਲਦੇ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਮੰਡੀਆਂ ਦੇ ਵਿੱਚ ਕੋਰੋਨਾ ਪ੍ਰਤੀ ਸਾਰੀਆਂ ਜ਼ਰੂਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ।