ਰੂਪਨਗਰ: ਦੇਸ਼ ਅਤੇ ਦੁਨੀਆ ਵਿੱਚ ਫੈਲੀ ਕਰੋਨਾ ਮਹਾਂਮਾਰੀ ਨੇ ਆਪਣਾ ਆਤੰਕ ਫੈਲਾਉਣਾ ਸ਼ੁਰੂ ਕੀਤਾ ਹੋਇਆ ਹੈ। ਰੂਪਨਗਰ ਜ਼ਿਲ੍ਹੇ ਦੇ ਅਗਸਤ ਮਹੀਨੇ ਵਿੱਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਲਗਾਤਾਰ ਵਾਧਾ ਦਰਜ ਹੋ ਰਿਹਾ ਹੈ ਜ਼ਿਲ੍ਹੇ 'ਚ ਹੁਣ ਤੱਕ 123 ਕੇਸ ਕਰੋਨਾ ਐਕਟਿਵ ਸਾਹਮਣੇ ਆਏ ਹਨ।
ਸ਼ਹਿਰ ਦੇ ਭੀੜ ਭਾੜ ਇਲਾਕੇ ਨਾਲ ਸਬੰਧਤ ਪੱਕਾ ਬਾਗ ਇਲਾਕੇ ਦੇ ਵਿੱਚ ਅੱਧੀ ਦਰਜਨ ਤੋਂ ਵੱਧ ਮਰੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਜਿਸ ਤੋਂ ਬਾਅਦ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਾਰੇ ਇਲਾਕੇ ਨੂੰ ਚੰਗੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇਸ ਇਲਾਕੇ ਦੀ ਹਰ ਗਲੀ ਅਤੇ ਰਸਤੇ ਤੋਂ ਨਾਕਾਬੰਦੀ ਕਰ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।
ਪਨਗਰ ਦਾ ਪੱਕਾ ਬਾਗ ਇਲਾਕਾ ਸੀਲ ਜਾਣਕਾਰੀ ਦਿੰਦਿਆਂ ਇਲਾਕੇ ਦੇ ਏਐਸਆਈ ਸਰਦੂਲ ਸਿੰਘ ਨੇ ਦੱਸਿਆ ਕਿ ਇਸ ਇਲਾਕੇ 'ਚ ਵਧੇਰੇ ਲੋਕ ਕੋਰੋਨਾ ਪੀੜਤ ਪਾਏ ਗਏ ਸਨ ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਇਲਾਕੇ ਦੇ ਹਰ ਮੈਂਬਰ ਦੇ ਸੈਂਪਲ ਲਏ ਜਾ ਰਹੇ ਹਨ।
ਦੱਸਣਯੋਗ ਹੈ ਕਿ ਜਿੱਥੇ ਪੂਰੇ ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ 23 ਹਜ਼ਾਰ ਤੋਂ ਵੱਧ ਹੋ ਗਈ ਹੈ ਉੱਥੇ ਹੀ ਜ਼ਿਲ੍ਹਾ ਰੂਪਨਗਰ 'ਚ 123 ਐਕਟਿਵ ਕੇਸ ਹਨ ਅਤੇ ਜ਼ਿਲ੍ਹੇ 'ਚ ਹੁਣ ਤਕ ਕੋਰੋਨਾ ਨਾਲ 6 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤਰ੍ਹਾਂ ਦੇਸ਼ ਦੇ ਨਾਲ ਨਾਲ ਪੰਜਾਬ 'ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਲੋੜ ਹੈ ਕਿ ਉਹ ਬਰਾਬਰ ਟੈਸਟਿੰਗ ਦੀ ਸੁਵਿਧਾ ਨੂੰ ਯਕੀਨੀ ਬਣਾਵੇ ਅਤੇ ਨਾਲ ਹੀ ਲੋਕਾਂ ਦੀ ਵੀ ਇਹ ਜ਼ਿੰਮੇਵਾਰੀ ਹੈ ਕਿ ਕਿ ਉਹ ਆਪਣੇ ਅਤੇ ਦੂਜਿਆਂ ਦਾ ਧਿਆਨ ਰੱਖਦਿਆਂ ਸਰਕਾਰ ਦੀਆਂ ਹਦਾਇਤਾਂ ਦੀ ਚੰਗੀ ਤਰ੍ਹਾਂ ਪਾਲਣਾ ਕਰਨ।