ਰੂਪਨਗਰ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਹਲਕਾ ਰੂਪਨਗਰ ਵਿਖੇ ਅਨਾਜ ਮੰਡੀ ਦਾ ਅਚਨਤਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਝੋਨੇ ਦੀ ਫਸਲ ਸਬੰਧੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
Panchayat Minister Kuldeep Singh Dhaliwal paid a surprise visit to Rupnagar Anaj Mandi ਇਸੇ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਪੇਸ਼ ਆਈ ਮੁਸ਼ਕਿਲ ਨੂੰ ਮੌਕੇ ਉੱਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਉੱਤੇ ਫੋਨ ਰਾਹੀਂ ਵਾਰਤਾਲਾਪ ਕਰਕੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਹੋਰ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਹਲਕੇ ਦੇ MLA ਨਾਲ ਸੰਪਰਕ ਕਰਕੇ ਉਸ ਨੂੰ ਤੁਰੰਤ ਹੱਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਦੇ ਨਾਲ-ਨਾਲ ਨਿਰਵਿਘਨ ਖਰੀਦ ਕੀਤੀ ਜਾ ਰਹੀਂ ਹੈ।
Panchayat Minister Kuldeep Singh Dhaliwal paid a surprise visit to Rupnagar Anaj Mandi ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।
Panchayat Minister Kuldeep Singh Dhaliwal paid a surprise visit to Rupnagar Anaj Mandi ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਾਲਿਸੀ ਦੇ ਅਨੁਸਾਰ ਕਿਸਾਨਾਂ ਦਾ ਕੱਲਾ-ਕੱਲਾ ਦਾਣਾ ਮੰਡੀਆਂ ਵਿੱਚੋਂ ਖਰੀਦਿਆਂ ਜਾਵੇਗਾ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵਿੱਚ ਝੋਨੇ ਦੀ ਖਰੀਦ ਸਮਾਨਤਾ ਵਿੱਚ ਕੀਤੀ ਜਾਵੇ।
Panchayat Minister Kuldeep Singh Dhaliwal paid a surprise visit to Rupnagar Anaj Mandi ਇਸ ਤੋਂ ਅੱਗੇ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਆਪਣਾ ਝੋਨਾ ਵੇਚਣ ਲਈ ਇਸ ਵਾਰ ਮੰਡੀਆਂ ਵਿੱਚ ਨਹੀਂ ਬੈਠਣਾ ਪੈ ਰਿਹਾ ਹੈ। ਝੋਨਾ ਮੰਡੀ ਵਿੱਚ ਆਉਣ ਦੇ 12 ਘੰਟਿਆਂ ਵਿੱਚ ਦੇ ਹੀ ਖਰੀਦ ਏਜੰਸੀਆਂ ਵੱਲੋਂ ਪੂਰੇ ਭਾਅ ’ਤੇ ਖਰੀਦਿਆ ਜਾ ਰਿਹਾ ਅਤੇ ਫ਼ਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆ ਰਹੀ ਹੈ। ਭਗਵੰਤ ਮਾਨ ਸਰਕਾਰ ਵੱਲੋਂ ਇਸ ਵਾਰ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਉੱਪਰ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮੰਡੀਆਂ ਵਿਚੋਂ ਨਾਲ ਦੀ ਨਾਲ ਹੀ ਝੋਨੇ ਦੀ ਲਿਫਟਿੰਗ ਜਾਰੀ ਹੈ।
ਇਹ ਵੀ ਪੜ੍ਹੋ:ਅੰਮ੍ਰਿਤਸਰ: ਅੱਧਾ ਘੰਟਾ ਬੰਦ ਰਹੇ ਦੁਰਗਿਆਣਾ ਮੰਦਰ ਦੇ ਦਰਵਾਜ਼ੇ, ਉਪ ਰਾਸ਼ਟਰਪਤੀ ਨੂੰ ਕਰਨਾ ਪਿਆ ਇੰਤਜ਼ਾਰ, ਆਇਆ ਗੁੱਸਾ