ਰੂਪਨਗਰ: ਜ਼ਿਲ੍ਹੇ ਦੇ ਮੁੱਖ ਡਾਕਘਰ ਦੇ ਵਿੱਚ ਸਥਿਤ ਕੇਂਦਰ ਸਰਕਾਰ ਵੱਲੋਂ ਪਾਸਪੋਰਟ ਸੇਵਾ ਕੇਂਦਰ ਸਥਾਪਿਤ ਕੀਤਾ ਹੋਇਆ ਹੈ ਤਾਂ ਜੋ ਰੂਪਨਗਰ ਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕ ਇੱਥੇ ਆ ਕੇ ਪਾਸਪੋਰਟ ਸੇਵਾ ਦਾ ਲਾਭ ਲੈ ਸਕਣ ਪਰ ਕੋਰੋਨਾ ਦੀ ਮਹਾਂਮਾਰੀ ਦਾ ਅਸਰ ਇਸ ਪਾਸਪੋਰਟ ਸੇਵਾ ਕੇਂਦਰ ਉੱਤੇ ਵੀ ਹੋਇਆ ਹੈ।
ਸਰਕਾਰ ਵੱਲੋਂ ਇਹ ਸੇਵਾ ਕੇਂਦਰ ਕੋਰੋਨਾ ਮਹਾਂਮਾਰੀ ਦੇ ਚੱਲਦੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਰੂਪਨਗਰ ਦੇ ਮੁੱਖ ਡਾਕਘਰ ਦੇ ਅਧਿਕਾਰੀ ਰੇਸ਼ਮ ਸਿੰਘ ਨੇ ਈਟੀਵੀ ਭਾਰਤ ਨਾਲ ਸਾਂਝੀ ਕੀਤੀ।