ਰੂਪਨਗਰ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਪੈਨਸ਼ਨ ਸਕੀਮਾਂ ਹੇਠ ਰੂਪਨਗਰ ਜ਼ਿਲ੍ਹੇ ਦੇ ਵਿੱਚ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਵਿਧਵਾਵਾਂ ਦੇ ਦੋ ਬੱਚਿਆਂ ਨੂੰ ਪੈਨਸ਼ਨ ਅਤੇ ਅਪੰਗ ਵਿਅਕਤੀਆਂ ਨੂੰ ਪ੍ਰਤੀ ਮਹੀਨਾ 750 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਕੋਰੋਨਾ ਮਹਾਂਮਾਰੀ ਕਾਰਨ ਲੱਗੇ ਕਰਫ਼ਿਊ ਅਤੇ ਤਾਲਾਬੰਦੀ ਦੇ ਦੌਰਾਨ ਜ਼ਿਲ੍ਹੇ 'ਚ ਇਸ ਕੈਟਾਗਰੀ ਦੇ ਅਧੀਨ ਆਉਂਦੇ ਸਾਰੇ ਪੈਨਸ਼ਨ ਧਾਰਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਪੈਨਸ਼ਨ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮ੍ਰਿਤ ਬਾਲਾ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਪੈਨਸ਼ਨ ਦੀ ਸਕੀਮ ਹੇਠ ਜ਼ਿਲ੍ਹੇ ਦੇ ਵਿੱਚ 14 ਕਰੋੜ 62 ਲੱਖ 43 ਹਜ਼ਾਰ 250 ਰੁਪਏ ਪੈਨਸ਼ਨ ਧਾਰਕਾਂ ਨੂੰ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਕਖਾਨੇ ਦੇ ਕਰਮਚਾਰੀਆਂ ਅਤੇ ਜ਼ਿਲ੍ਹੇ ਦੇ ਵਿੱਚ ਮੌਜੂਦ ਲੀਡ ਬੈਂਕਾਂ ਦੇ ਕਰਮਚਾਰੀਆਂ ਵੱਲੋਂ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਇਨ੍ਹਾਂ ਪੈਨਸ਼ਨ ਧਾਰਕਾਂ ਦੇ ਘਰਾਂ ਦੇ ਵਿੱਚ ਜਾ ਕੇ ਉਨ੍ਹਾਂ ਨੂੰ ਇਹ ਪੈਨਸ਼ਨ ਮੁਹੱਈਆ ਕਰਵਾਈ ਗਈ ਹੈ।