ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਤਿਓਹਾਰ 'ਤੇ ਕੁੱਝ ਨੌਜਵਾਨ ਭਗਤ ਸਿੰਘ ਦੀਆਂ ਟੀ-ਸ਼ਰਟਾਂ ਪਾ ਕੇ ਪਹੁੰਚੇ। ਇਹ ਨੌਜਵਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਆਪਣੇ ਢੰਗ ਅਤੇ ਆਪਣੀ ਇੱਕ ਵੱਖਰੀ ਪਛਾਣ ਬਣਾ ਕੇ ਇੱਥੇ ਆਏ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੇ ਫੈਨ ਹਨ ਅਤੇ ਇਸ ਗੱਲ ਨੂੰ ਮੰਨਦੇ ਹਨ ਕਿ ਦੇਸ਼ ਅਤੇ ਕੌਮ ਲਈ ਸ਼ਹੀਦੀ ਦੇਣ ਵਿੱਚ ਭਗਤ ਸਿੰਘ ਦਾ ਇੱਕ ਵੱਖਰਾ ਯੋਗਦਾਨ ਰਿਹਾ ਹੈ।
ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੇ ਫੈਨ ਹੋਣ ਕਰਕੇ ਜਿੱਥੇ ਵੀ ਜਾਂਦੇ ਹਨ ਇਸੇ ਤਰ੍ਹਾਂ ਭਗਤ ਸਿੰਘ ਦੀਆਂ ਫੋਟੋਆਂ ਵਾਲੀਆਂ ਟੀ-ਸ਼ਰਟਾਂ ਪਾਉਂਦੇ ਹਨ। ਆਪਣੀ ਵੱਖਰੀ ਪਛਾਣ ਬਣਾ ਕੇ ਆਏ ਇਹ ਨੌਜਵਾਨ ਸਾਰਿਆਂ ਦੀ ਖਿੱਚ ਦਾ ਕੇਂਦਰ ਬਣੇ।