ਰੂਪਨਗਰ: ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਆਈਟੀਆਈ (ਲੜਕੇ) 'ਚ ਪਲੇਸਮੈਂਟ ਕੈਂਪ ਲਗਾਇਆ ਗਿਆ। ਇਹ ਕੈਂਪ ਜ਼ਿਲ੍ਹਾ ਰੁਜ਼ਗਾਰ ਕਾਰੋਬਾਰ ਬਿਊਰੋ ਤੇ ਅਮਰਦੀਪ ਸਿੰਘ ਗੁਜਰਾਲ ਦੀ ਅਗਵਾਈ ਹੇਠ ਲਗਾਇਆ ਗਿਆ ਹੈ।
ਇਸ ਕੈਂਪ 'ਚ ਅਲਾਇਸ ਕੰਪਨੀ ਬਦੀ ਵੱਲੋਂ 10ਵੀਂ,12ਵੀਂ, ਆਈਟੀਆਈ ਤੇ ਡਿਪਲੋਮਾ ਪਾਸ ਉਮੀਦਵਾਰਾਂ ਦੀ ਵੱਖ ਵੱਖ ਅਸਾਮੀਆਂ ਲਈ ਇੰਟਰਵਿਊ ਲਿਆ ਗਿਆ।
ਇਸ ਮੌਕੇ ਲਗਪਗ 60 ਦੇ ਕਰੀਬ ਉਮੀਦਵਾਰਾਂ ਨੇ ਭਾਗ ਲਿਆ ਤੇ 32 ਵਿਦਿਆਰਥੀਆਂ ਦੀ ਮੌਕੇ 'ਤੇ ਚੋਣ ਕੀਤੀ ਗਈ।
ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਨੌਕਰੀ ਦੀ ਭਾਲ ਕਰ ਰਹੇ ਉਨ੍ਹਾਂ ਨੂੰ ਇਨ੍ਹਾਂ ਮੌਕਿਆਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ।