ਰੋਪੜ: ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜ਼ਰਾਲ ਦੀ ਅਗਵਾਈ ਹੇਠ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਕੈਂਪ ਵਿੱਚ ਐਨ.ਆਈ.ਆਈ.ਟੀ ਲਿਮਿਟਡ ਕੰਪਨੀ ਵੱਲੋਂ ਆਈ.ਸੀ.ਆਈ.ਸੀ ਆਈ ਬੈਂਕ ਦੀਆਂ 50 ਪੋਸਟਾਂ ਦੀ ਭਰਤੀ ਲਈ ਇੰਟਰਵਿਊ ਲਈ ਗਈ ਅਤੇ 10 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਚੋਣ ਕੀਤੇ ਪ੍ਰਾਰਥੀਆਂ ਨੂੰ 15 ਦਿਨ ਦੀ ਪੇਡ ਟ੍ਰੇਨਿੰਗ ਦੇਣ ਉਪਰੰਤ ਆਈ.ਸੀ.ਆਈ.ਸੀ ਆਈ ਬੈਂਕ ਵਿੱਚ ਸੇਲਜ਼ ਅਫ਼ਸਰ ਦੀ ਪੋਸਟ ਉੱਤੇ ਤੈਨਾਤ ਕੀਤਾ ਜਾਵੇਗਾ।
ਉਨ੍ਹਾਂ ਨੂੰ 1 ਲੱਖ 69 ਹਜ਼ਾਰ ਰੁਪਏ ਸਲਾਨਾ ਪੈਕਜ ਦੇ ਨਾਲ-ਨਾਲ ਬੈਂਕ ਦੀਆਂ ਹੋਰ ਸਹੂਲਤਾਂ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਰੀਤ ਮੈਕਸ ਕੰਪਨੀ ਵੱਲੋਂ 50 ਸੇਲਜ਼ ਐਗਜ਼ੀਕਿਊਟਿਵ ਦੀ ਭਰਤੀ ਲਈ 12ਵੀਂ, ਗ੍ਰੈਜ਼ੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 11 ਪ੍ਰਾਰਥੀਆਂ ਦੀ ਮੌਕੇ ਉੱਤੇ ਚੋਣ ਕੀਤੀ ਗਈ।
ਰੂਪਨਗਰ ਦੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਹਰ ਹਫਤੇ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਜ਼ਿਲ੍ਹੇ ਵਿੱਚ ਕੰਮ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਇਨ੍ਹਾਂ ਮੌਕਿਆਂ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।