ਰੂਪਨਗਰ : ਰੈਫਰੈਂਡਮ 2020 ਨੂੰ ਲੈ ਕੇ ਇਸ ਦੇ ਸੰਚਾਲਕਾਂ ਵੱਲੋਂ ਵੋਟਿੰਗ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਜਿੱਥੇ ਪੰਜਾਬ ਦੀਆਂ ਖੁਫੀਆਂ ਏਜੰਸੀਆਂ ਸੁਚੇਤ ਹੋ ਗਈਆਂ ਹਨ, ਉੱਥੇ ਹੀ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਚ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਹੈ। ਇਸ ਦੌਰਾਨ ਇੱਥੇ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਤਾਇਨਾਤ ਨਜ਼ਰ ਆਏ।
ਰੈਫਰੈਂਡਮ 2020 ਨੂੰ ਲੈ ਕੇ ਰੂਪਨਗਰ 'ਚ ਪੁਲਿਸ ਨੇ ਕੀਤੀ ਨਾਕਾਬੰਦੀ - ਰੂਪਨਗਰ
ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਰੈਫਰੈਂਡਮ 2020 ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਵਿੱਚ ਸਪੈਸ਼ਲ ਨਾਕੇਬੰਦੀ ਕੀਤੀ ਗਈ ਹੈ।
ਸਪੈਸ਼ਲ ਨਾਕਾਬੰਦੀ ਦੇ ਦੌਰਾਨ ਪੁਲਿਸ ਟੀਮ 'ਚ ਪੁਰਸ਼ ਮੁਲਾਜ਼ਮਾਂ ਦੇ ਨਾਲ-ਨਾਲ ਮਹਿਲਾ ਮੁਲਾਜ਼ਮ ਵੀ ਡਿਊਟੀ ਨਿਭਾਉਂਦੇ ਨਜ਼ਰ ਆਏ। ਪੁਲਿਸ ਟੀਮ ਵੱਲੋਂ ਲਗਾਤਾਰ ਵਾਹਨਾਂ ਦੀ ਚੈਕਿੰਗ ਤੇ ਹੋਰਨਾਂ ਜ਼ਿਲ੍ਹਿਆਂ ਤੋਂ ਆਉਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਬਾਰੇ ਦੱਸਦੇ ਹੋਏ ਰੂਪਨਗਰ ਦੇ ਐੱਸਪੀ ਅੰਕੁਰ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਫਰੈਂਡਮ 2020 ਦੇ ਚਲਦੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸ਼ਹਿਰ 'ਚ ਪੂਰੀ ਤਰ੍ਹਾਂ ਨਾਕੇਬੰਦੀ ਕੀਤੀ ਗਈ ਹੈ। ਇਨ੍ਹਾਂ ਨਾਕਿਆਂ 'ਤੇ ਉੱਚ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ। ਐੱਸਪੀ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਸੰਕਟ ਵੱਧ ਰਿਹਾ ਹੈ, ਇਸ ਦੌਰਾਨ ਸਰਕਾਰ ਵੱਲੋਂ ਦਿੱਤੇ ਗਏ ਨਵੇਂ ਆਦੇਸ਼ਾਂ ਮੁਤਾਬਕ ਪੁਲਿਸ ਪ੍ਰਸ਼ਾਸਨ ਕੰਮ ਕਰ ਰਿਹਾ ਹੈ ਤੇ ਫਿਲਹਾਲ ਜ਼ਿਲ੍ਹੇ 'ਚ ਸ਼ਾਂਤੀ ਦਾ ਮਾਹੌਲ ਕਾਇਮ ਹੈ।