ਸ੍ਰੀ ਅਨੰਦਪੁਰ ਸਾਹਿਬ :ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਵਿਸਾਖੀ ਦੇ ਮੱਦੇਨਜ਼ਰ ਰੂਪਨਗਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਮੁਸਤੈਦ ਨਜ਼ਰ ਆ ਰਹੀ ਹੈ। ਅਜੇ ਦੋ ਕੁ ਦਿਨ ਪਹਿਲਾਂ ਹੀ ਐੱਸ. ਪੀ. (ਜਾਂਚ) ਮਨਵਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਵਾਰੀ-ਵਾਰੀ ਸ਼ਹਿਰ ਅੰਦਰ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਕੇ ਗਏ ਸਨ, ਉਥੇ ਹੀ ਵੀਰਵਾਰ ਫਿਰ ਜ਼ਿਲ੍ਹਾ ਮੁਖੀ ਵਿਵੇਕ ਸ਼ੀਲ ਸੋਨੀ ਗੁਰੂ ਨਗਰੀ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਸੀ. ਆਰ. ਪੀ. ਐੱਫ਼. ਮੁਲਾਜ਼ਮਾਂ, ਡਾਗ ਸਕੁਆਇਡ ਟੀਮ ਅਤੇ ਪੰਜਾਬ ਪੁਲਸ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਨਾਲ ਲੈ ਕੇ ਗੁਰੂ ਨਗਰੀ ਵਿਚ ਫਲੈਗ ਮਾਰਚ ਕੱਢਿਆ ਗਿਆ।
ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਅੱਡੇ ਤੋਂ ਇਕ ਫਲੈਗ ਮਾਰਚ ਕੱਢਿਆ :ਐਸਐਸਪੀ ਰੂਪਨਗਰ ਨੇ ਕਿਹਾ ਕਿ ਵਿਸਾਖੀ ਮਨਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਭੈੜੀ ਸੰਗਤ ਦੀ ਸਹੂਲੀਅਤ ਲਈ ਕੀਤੀ ਫੋਰਸਾਂ ਦੀ ਤੈਨਾਤੀ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੇ ਸ਼ਹਿਰ ਵਿਚ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਜਵਾਨਾਂ ਨਾਲ ਮਿਲ ਕੇ ਫਲੈਗ ਮਾਰਚ ਕੱਢਿਆ ਖਾਸ ਤੌਰ 'ਤੇ ਐਸਐਸਪੀ ਰੂਪਨਗਰ ਨੇ ਸ਼ਿਰਕਤ ਕੀਤੀ ਤੇ ਪੁਲਿਸ ਜਵਾਨਾਂ ਨੂੰ ਹਦਾਇਤਾਂ ਦਿੱਤੀਆਂ। ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੀ ਯੋਗ ਅਗਵਾਈ ਹੇਠ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਅੱਡੇ ਤੋਂ ਇਕ ਫਲੈਗ ਮਾਰਚ ਕੱਢਿਆ ਗਿਆ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਪੁਲਿਸ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਦੇਖਦੇ ਹੋਏ ਇਹ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।