ਰੂਪਨਗਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਕੀਰਤਪੁਰ ਸਾਹਿਬ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਡੀਐੱਸਪੀ ਤਰਲੋਚਨ ਸਿੰਘ ਪਹੁੰਚੇ। ਡੀਐੱਸਪੀ ਤਰਲੋਚਨ ਸਿੰਘ ਨੇ ਕਰੀਬ 21 ਸ਼ਿਕਾਇਤਾਂ ਦਾ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਦੋਵਾਂ ਪਾਰਟੀਆਂ ਨੂੰ ਆਪਸ ਵਿੱਚ ਬਿਠਾ ਕੇ ਸਮਝਾਇਆ ।
ਪੁਲਿਸ ਨੇ ਲਗਾਇਆ ਸ਼ਿਕਾਇਤ ਨਿਵਾਰਣ ਕੈਂਪ - ਸ਼ਿਕਾਇਤ ਨਿਵਾਰਣ ਕੈਂਪ ਲਗਾਇਆ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਕੀਰਤਪੁਰ ਸਾਹਿਬ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਡੀਐੱਸਪੀ ਤਰਲੋਚਨ ਸਿੰਘ ਪਹੁੰਚੇ। ਡੀਐੱਸਪੀ ਤਰਲੋਚਨ ਸਿੰਘ ਨੇ ਕਰੀਬ 21 ਸ਼ਿਕਾਇਤਾਂ ਦਾ ਸੁਣ ਕੇ ਉਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਦੋਵਾਂ ਪਾਰਟੀਆਂ ਨੂੰ ਆਪਸ ਵਿੱਚ ਬਿਠਾ ਕੇ ਸਮਝਾਇਆ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਜਿੰਨੀਆਂ ਵੀ ਪੁਰਾਣੀਆਂ ਕਈ ਸ਼ਿਕਾਇਤਾਂ ਹਨ ਉਨ੍ਹਾਂ ਦਾ ਨਿਪਟਾਰਾ ਕਰਨ ਲਈ 21 ਦਰਖਾਸਤਾਂ ਦੇ ਦੋਵੇਂ ਪਾਰਟੀਆਂ ਨੂੰ ਬੁਲਾਇਆ ਗਿਆ ਸੀ ਜਿਨ੍ਹਾਂ ਵਿੱਚੋਂ ਉਨ੍ਹਾਂ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਹੈ ਕਿ 21 ਦੀਆਂ 21 ਦਰਖਾਸਤਾਂ ਨੂੰ ਅੱਜ ਡਿਸਪੋਜ਼ਲ ਕੀਤੀ ਜਾਵੇ ਤਾਂ ਜੋ ਪਬਲਿਕ ਨੂੰ ਕੋਈ ਹਰਾਸਮੈਂਟ ਨਾ ਹੋਵੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਵੇਂ ਕੋਈ ਐੱਫਆਈਆਰ ਹੁੰਦੀ ਹੈ ਉਸ ਨੂੰ ਚੇਂਜ ਕਰਨ ਲਈ ਵੀ ਅਸੀਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਾਂ ਤਾਂ ਜੋ ਉਹ ਆਪਣੇ ਕੇਸ ਦੇ ਸਟੇਟਸ ਬਾਰੇ ਵੀ ਆਨਲਾਈਨ ਪਤਾ ਕਰ ਸਕੇ ਉਨ੍ਹਾਂ ਕਿਹਾ ਕਿ ਇਹ ਕੈਂਪ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਵਾਲੇ ਦਿਨ ਲੱਗਿਆ ਕਰੇਗਾ ਉਨ੍ਹਾਂ ਕਿਹਾ ਕਿ ਇਹ ਪਬਲਿਕ ਨੂੰ ਇੱਕ ਸਹੂਲਤ ਹੈ ਜਿਹੜੀਆਂ ਉਨ੍ਹਾਂ ਦੀਆਂ ਦਰਖਾਸਤਾਂ ਆਉਂਦੀਆਂ ਹਨ ਅਤੇ ਪਈਆਂ ਰਹਿੰਦੀਆਂ ਹਨ ਉਸ ਦਾ ਫ਼ੈਸਲਾ ਜਲਦੀ ਤੋਂ ਜਲਦੀ ਹੋ ਸਕੇ ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਸੰਨੀ ਖੰਨਾ ਏਸ ਆਈ ਹਰਬਖਸ਼ ਸਿੰਘ ਆਦਿ ਮੌਜੂਦ ਸਨ।