ਪੰਜਾਬ

punjab

ETV Bharat / state

ਪੰਜਾਬ ’ਚ ਹੋਰ ਗਹਿਰਾ ਸਕਦਾ ਹੈ ‘ਬਿਜਲੀ ਸੰਕਟ’ - Power crisis

ਰੂਪਨਗਰ ਦੇ ਥਰਮਲ ਪਲਾਂਟ ਦੀ ਇੱਕ ਯੂਨਿਟ ਬੰਦ ਹੋ ਗਈ ਹੈ ਜਿਸ ਕਾਰਨ ਪੰਜਾਬ ’ਚ ਹੋਰ ਹਨੇਰਾ ਹੋ ਸਕਦਾ ਹੈ।

ਪੰਜਾਬ ’ਚ ਹੋਰ ਗਹਿਰਾ ਸਕਦਾ ਹੈ ‘ਬਿਜਲੀ ਸੰਕਟ’
ਪੰਜਾਬ ’ਚ ਹੋਰ ਗਹਿਰਾ ਸਕਦਾ ਹੈ ‘ਬਿਜਲੀ ਸੰਕਟ’

By

Published : Jul 8, 2021, 7:03 PM IST

ਰੂਪਨਗਰ: ਜਿਥੇ ਪੰਜਾਬ ਪਹਿਲਾਂ ਹੀ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ ਉਥੇ ਹੀ ਸੂਬੇ ਵਿੱਚ ਬਿਜਲੀ ਸੰਕਟ ਗਹਿਰਾ ਸਕਦਾ ਹੈ। ਦੱਸ ਦਈਏ ਕਿ ਰੂਪਨਗਰ ਦੇ ਥਰਮਲ ਪਲਾਂਟ ਦੀ ਇੱਕ ਯੂਨਿਟ ਬੰਦ ਹੋ ਗਈ ਹੈ ਜਿਸ ਕਾਰਨ ਪੰਜਾਬ ’ਚ ਹੋਰ ਹਨੇਰਾ ਹੋ ਸਕਦਾ ਹੈ।

ਇਹ ਵੀ ਪੜੋ: ਕਰਤਾਰਪੁਰ ਲਾਂਘੇ ਨੂੰ ਲੈ ਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੇਂਦਰ ਨੂੰ ਘੇਰਿਆ

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨ ਪਹਿਲਾਂ ਵੀ ਥਰਮਲ ਪਲਾਂਟ ਦਾ ਯੂਨਿਟ ਖ਼ਰਾਬ ਹੋ ਗਿਆ ਸੀ ਅਤੇ ਉਸ ਨੂੰ ਠੀਕ ਕਰਨ ਦੇ ਲਈ ਤਿੰਨ ਘੰਟੇ ਲੱਗੇ ਸਨ ਜਿਸ ਨੂੰ ਬਾਅਦ ਵਿੱਚ ਠੀਕ ਕਰਕੇ ਵਰਤਣਯੋਗ ਹਾਲਤ ਵਿੱਚ ਲਿਆਇਆ ਗਿਆ ਸੀ ਅਤੇ ਬਿਜਲੀ ਪੈਦਾਵਾਰ ਸ਼ੁਰੂ ਕਰ ਦਿੱਤੀ ਗਈ ਸੀ।

ਦੱਸ ਦਈਏ ਕਿ ਬਿਜਲੀ ਸੰਕਟ ਕਾਰਨ ਲੋਕ ਪਹਿਲਾਂ ਹੀ ਸੜਕਾਂ ਉੱਤੇ ਪ੍ਰਦਰਸ਼ਨ ਕਰ ਰਹੇ ਹਨ ਉਥੇ ਹੀ ਬਿਜਲੀ ਦੇ ਲੰਮੇ ਲੰਮੇ ਕੱਟਾਂ ਕਾਰਨ ਝੋਨੇ ਦੀ ਫਸਲ ਵੀ ਸੁੱਕ ਰਹੀ ਹੈ ਤੇ ਹੁਣ ਪੰਜਾਬ ’ਤੇ ਇੱਕ ਹੋਰ ਵੱਡਾ ਬਿਜਲੀ ਸੰਕਟ ਮੰਡਰਾ ਰਿਹਾ ਹੈ।

ਇਹ ਵੀ ਪੜੋ: Inflation: ਦੇਸ਼ ਭਰ ’ਚ ਮਹਿੰਗਾਈ ਖ਼ਿਲਾਫ਼ ਸੜਕਾਂ ’ਤੇ ਉੱਤਰੇ ਲੋਕ

ABOUT THE AUTHOR

...view details