ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲਾ-ਮਹੱਲਾ ਦੇ ਤਿਓਹਾਰ ਵਿੱਚ ਪ੍ਰਸ਼ਾਸਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਧਰ ਦੂਜੇ ਪਾਸੇ ਆਮ ਲੋਕਾਂ ਅਤੇ ਸੰਗਤਾਂ ਵੱਲੋਂ ਥਾਂ-ਥਾਂ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਦੱਸ ਦਈਏ ਕਿ 10 ਤੋਂ 13 ਮਾਰਚ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮੁਹੱਲਾ ਮਨਾਇਆ ਜਾਣਾ ਹੈ, ਜਿਸ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੋਲੇ ਮੁਹੱਲੇ ਲਈ ਪਹੁੰਚ ਰਹੀਆਂ ਸੰਗਤਾਂ ਲਈ ਰਾਹ ਵਿੱਚ ਥਾਂ-ਥਾਂ 'ਤੇ ਲੰਗਰ ਅਤੇ ਰਿਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਲੰਗਰਾਂ ਵਿੱਚ ਕਿਤੇ ਦਾਲ ਰੋਟੀ ਦਾ ਲੰਗਰ, ਕਿਤੇ ਹੋਰ ਖਾਣ ਵਾਲੀਆਂ ਚੀਜ਼ਾਂ ਦਾ ਲੰਗਰ ਅਤੇ ਕਿਤੇ ਗੰਨੇ ਦੇ ਰਸ ਦੇ ਲੰਗਰ ਲੱਗੇ ਹੋਏ ਹਨ।