ਰੂਪਨਗਰ: 14 ਫਰਵਰੀ ਨੂੰ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਬੂਥ, ਵੋਟਰ ਲਿਸਟ, ਸੁਰੱਖਿਆ ਪ੍ਰਬੰਧ ਆਦਿ ਦੇ ਪ੍ਰਬੰਧ ਕੀਤੇ ਜਾ ਰਹ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਰੂਪਨਗਰ 'ਚ ਨਗਰ ਕੌਸਲ ਚੋਣਾਂ ਸਬੰਧੀ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਹਨ।
ਰੂਪਨਗਰ 'ਚ ਨਗਰ ਕੌਸਲ ਚੋਣਾਂ ਸਬੰਧੀ ਤਿਆਰੀਆਂ ਹੋਈਆਂ ਮੁਕੰਮਲ -ਐਸਐਸਪੀ ਅਖਿਲ ਚੌਧਰੀ - 29 ਸੇੈਂਸਟਿਵ ਬੂਥ
14 ਫਰਵਰੀ ਨੂੰ ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਬਾਰੇ ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਅਖਿਲ ਚੌਧਰੀ ਨੇ ਜਾਣਕਾਰੀ ਸਾਂਝੀ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 6 ਥਾਵਾਂ 'ਤੇ ਨਗਰ ਕੌਂਸਲ ਚੋਣਾਂ ਹੋਣਗੀਆਂ। ਇਨ੍ਹਾਂ 'ਚ ਨੰਗਲ, ਸ੍ਰੀ ਅਨੰਦਪੁਰ ਸਾਹਿਬ, ਰੋਪੜ, ਸ੍ਰੀ ਚਮਕੌਰ ਸਾਹਿਬ ਤੇ ਮੋਰਿੰਡਾ ਸ਼ਾਮਲ ਹਨ। ਜ਼ਿਲ੍ਹੇ ਵਿੱਚ 900 ਪੁਲਿਸ ਮੁਲਾਜ਼ਮ, 10 ਡੀਐਸਪੀ ਅਤੇ 3 ਐਸਪੀ ਰੈਂਕ ਦੇ ਅਫ਼ਸਰਾਂ ਦੀ ਦੇਖ-ਰੇਖ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਇਸ ਦੌਰਾਨ 17 ਪੈਟਰੋਲਿੰਗ ਪਾਰਟੀਆਂ, 17 ਇੰਟਰ ਸਟੇਟ ਨਾਕੇ ਅਤੇ 17 ਰਿਜ਼ਰਵ ਪਾਰਟੀਆਂ ਨਿਗਰਾਨੀ ਕਰਨਗੀਆਂ। ਜ਼ਿਲ੍ਹਾ ਰੂਪਨਗਰ ਵਿੱਚ 29 ਦੇ ਕਰੀਬ ਸੇੈਂਸਟਿਵ ਬੂਥ ਪਾਏ ਗਏ ਹਨ, ਜਿਨਾਂ ਵਿੱਚ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ।
ਐਸਐਸਪੀ ਰੂਪਨਗਰ ਨੇ ਜ਼ਿਲ੍ਹਾ ਵਾਸੀਆਂ ਤੇ ਸਿਆਸੀ ਪਾਰਟੀਆਂ ਨੂੰ ਸ਼ਾਂਤਮਈ ਢੰਗ ਨਾਲ ਚੋਣਾਂ 'ਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।