ਸ੍ਰੀ ਅਨੰਦਪੁਰ ਸਾਹਿਬ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਦਿਲੀ ਵਿਖੇ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਵਲੋਂ ਉਹਨਾਂ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੈ ਕੇ ਪੁਜਣ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸੀਸ ਦਾ ਸਸਕਾਰ ਕਰਨ ਦੇ ਦਿਹਾੜੇ ਨੂੰ ਮਨਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰਲਈਆਂ ਗਈਆਂ ਹਨ।
ਇਹ ਵੀ ਪੜੋ:ਲੇਬਰ ਰੂਮ ਵਿੱਚ ਸਟਾਫ਼ ਨਰਸਾਂ ਨੇ ਡਿਊਟੀ ਦੌਰਾਨ ਲਗਾਏ ਠੂਮਕੇ, ਦੇਖੋ ਵੀਡੀਓ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਤਿਆਰੀਆਂ ਦਾ ਜਾਇਜਾ ਲਿਆ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਓਹਨਾਂ ਨੇ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੱਮਲ ਕਰ ਲਈਆਂ ਹਨ। ਇਹ ਸਮਾਗਮ ਕਲ ਸਵੇਰੇ 8 ਵਜੇ ਸ੍ਰੀ ਕੀਰਤਪੁਰ ਸਾਹਿਬ ਤੋਂ ਨਗਰ ਕੀਰਤਨ ਨਾਲ ਆਰੰਭ ਹੋਵੇਗਾ। ਕਰੀਬ 10:00 ਵਜੇ ਪੁੱਜਣ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਆਰੰਭ ਹੋਣਗੇ। ਉਪਰੰਤ ਗੁਰਮਤਿ ਸਮਾਗਮ ਆਰੰਭ ਹੋਵੇਗਾ।