ਰੋਪੜ:ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਦਾ ਹੱਲ ਕਰਦੇ ਹੋਏ ਅੱਠ ਕਰੋੜ ਦੀ ਲਾਗਤ ਨਾਲ ਨਵੇ ਸੀਵਰੇਜ ਪਾਈਪਾਂ (Sewerage pipes) ਪਾਈਆਂ ਜਾ ਰਹੀਆਂ ਹਨ ਅਤੇ ਇਹ ਕੰਮ ਅਗਲੇ ਸਾਲ ਮਾਰਚ ਮਹੀਨੇ ਤੱਕ ਪੂਰਾ ਹੋ ਜਾਵੇਗਾ।
ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਪਿਛਲੇ ਕਈ ਸਾਲਾਂ ਤੋਂ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ। ਪ੍ਰਸ਼ਾਸਨ ਨੂੰ ਲਗਾਤਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਓਵਰ ਫਲੋਅ ਸੀਵਰੇਜ (Overflow sewerage) ਦਾ ਹੱਲ ਨਹੀਂ ਹੋ ਰਿਹਾ ਸੀ।ਪੰਜਾਬ ਸਰਕਾਰ ਨੇ ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਤਕਰੀਬਨ ਪਿਛਲੇ ਚਾਲੀ ਸਾਲਾਂ ਤੋਂ ਪਿਆ ਹੋਇਆ ਸੀਵਰੇਜ ਸਿਸਟਮ (Sewerage system) ਨੂੰ ਹੁਣ ਨਵੀਆਂ ਪਾਈਪਾਂ ਪਾ ਕੇ ਬਦਲਿਆ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੀ ਸਮੱਸਿਆਂ ਦਾ ਹੱਲ ਕਰਦੇ ਹੋਏ ਅੱਠ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦਾ ਨੀਂਹ ਪੱਥਰ ਰੱਖਿਆ ਸੀ। ਜਿਸ ਤੋਂ ਬਾਅਦ ਹੁਣ ਸ੍ਰੀ ਅਨੰਦਪੁਰ ਸਾਹਿਬ ਵਿੱਚ ਸੀਵਰੇਜ ਪਾਈਪਾਂ ਨੂੰ ਬਦਲਣ ਦਾ ਕੰਮ ਚੱਲ ਰਿਹਾ ਹੈ।