ਪੰਜਾਬ

punjab

ETV Bharat / state

Roopnagar: ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਜੁੱਤੇ ਲੈ ਕੇ ਦਾਖਲ ਹੋਏ ਨੌਜਵਾਨ ਦਾ ਮਾਮਲਾ; ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ - ਗੁਰੂ ਮਾਹਰਾਜ

ਰੂਪਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬਦੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਸਿੱਖ ਨੌਜਵਾਨ ਗੁਰੂ ਮਾਹਰਾਜ ਦੀ ਹਜ਼ੂਰੀ ਵਿੱਚ ਜੁੱਤੇ ਪਾ ਕੇ ਅੰਦਰ ਦਾਖਲ ਹੋ ਗਿਆ। ਇਸ ਦੌਰਾਨ ਉਸ ਨੇ ਪਾਠੀ ਸਿੰਘਾਂ ਦੇ ਵੀ ਥੱਪੜ ਮਾਰੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਇਸ ਸਬੰਧੀ ਐਸਜੀਪੀਸੀ ਨੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Profanity in Gurudwara Sahib of Rupnagar: A young man entered the presence of Guru Sahib with shoes
ਰੂਪਨਗਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ : ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਜੁੱਤੇ ਲੈ ਕੇ ਦਾਖਲ ਹੋਇਆ ਨੌਜਵਾਨ, ਪਾਠੀਆਂ ਦੇ ਮਾਰੇ ਥੱਪੜ

By

Published : Apr 24, 2023, 4:52 PM IST

Updated : Apr 25, 2023, 8:41 AM IST

ਰੂਪਨਗਰ : ਮੋਰਿੰਡਾ ਵਿੱਚ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਸਥਾਨਕ ਲੋਕਾਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ। ਲੋਕਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਕੁਝ ਲੋਕਾਂ ਨੇ ਮੁਲਜ਼ਮ ਦੇ ਘਰ ਦੀ ਭੰਨਤੋੜ ਵੀ ਕੀਤੀ। ਪੁਲਿਸ ਨੇ ਮਾਮਲੇ ਦੀ ਐਫਆਈਆਰ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ ਰੂਪਨਗਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਇਥੇ ਇਕ ਨੌਜਵਾਨ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਜੁੱਤੇ ਪਾ ਕੇ ਦਰਬਾਰ ਸਾਹਿਬ ਵਿੱਚ ਦਾਖਲ ਹੋ ਗਿਆ। ਇਸ ਦੌਰਾਨ ਉਕਤ ਨੌਜਵਾਨ ਨੇ ਪਾਠ ਕਰ ਰਹੇ ਪਾਠੀ ਸਿੰਘਾਂ ਦੇ ਥੱਪੜ ਵੀ ਮਾਰੇ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਟਵੀਟ ਜਾਰੀ ਕਰਦਿਆਂ ਇਤਰਾਜ਼ ਜਤਾਇਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਸਖਤ ਤੋਂ ਸਖਤ ਕਾਰਵਾਈ ਕਰਨ ਸਬੰਧੀ ਮੰਗ ਕੀਤੀ ਹੈ।

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੀ ਐ ਘਟਨਾ :ਜਾਣਕਾਰੀ ਅਨੁਸਾਰ ਘਟਨਾ ਰੂਪਨਗਰ ਦੇ ਮੋਰਿੰਡਾ ਵਿੱਚ ਬਣੇ ਸ੍ਰੀ ਕੋਤਵਾਲੀ ਸਾਹਿਬ ਗੁਰਦੁਆਰੇ ਦੀ ਹੈ। ਦੁਪਹਿਰ 1.15 ਵਜੇ ਦੇ ਕਰੀਬ ਗੁਰਦੁਆਰੇ ਵਿੱਚ ਪਾਠ ਚੱਲ ਰਿਹਾ ਸੀ। ਸੰਗਤ ਬੈਠ ਕੇ ਜਾਪ ਕਰ ਰਹੀ ਸੀ। ਉਦੋਂ ਹੀ ਇੱਕ ਸਿੱਖ ਨੌਜਵਾਨ ਗੁਰੂਘਰ ਆਇਆ। ਪਾਠੀ ਸਿੰਘ ਵੱਲ ਇਸ਼ਾਰਾ ਕਰ ਕੇ ਉਨ੍ਹਾਂ ਨੂੰ ਗੁਰਦੁਆਰੇ ਤੋਂ ਬਾਹਰ ਆਉਣ ਲਈ ਕਹਿਣ ਲੱਗਾ। ਉਹ ਸਿੱਧਾ ਗੁਰੂ ਗ੍ਰੰਥ ਸਾਹਿਬ ਕੋਲ ਗਿਆ ਅਤੇ ਪਾਠੀਆਂ ਨੂੰ ਥੱਪੜ ਮਾਰਨ ਲੱਗਾ। ਇੰਨਾ ਹੀ ਨਹੀਂ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਦੋਵਾਂ ਪਾਠੀਆਂ ਦੀਆਂ ਦਸਤਾਰਾਂ ਵੀ ਲਾਹ ਦਿੱਤੀਆਂ ਗਈਆਂ।

ਐੱਸਜੀਪੀਸੀ ਵੱਲੋਂ ਸਖਤ ਕਾਰਵਾਈ ਦੀ ਮੰਗ :ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਟਵੀਟ ਜਾਰੀ ਕਰਦਿਆਂ ਉਕਤ ਮੁਲਜ਼ਮ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਰਜਿੰਦਰ ਸਿੰਘ ਧਾਮੀ ਨੇ ਟਵੀਟ ਜਾਰੀ ਕਰਦਿਆਂ ਕਰਦਿਆਂ ਲਿਖਿਆ ਹੈ ਕਿ "ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰੰਤੂ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ਼ ਢਿੱਲੀ ਕਾਰਵਾਈ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਸਲੇ ਵੱਧ ਰਹੇ ਹਨ। ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਕਿਸੇ ਵਿਅਕਤੀ ਖਿਲਾਫ ਸੰਗਤ ਵਿਚ ਗੁੱਸਾ ਉੱਠਦਾ ਹੈ ਤਾਂ ਅਕਸਰ ਹੀ ਕਾਨੂੰਨ ਦਾ ਹਵਾਲਾ ਦੇ ਕੇ ਉਸ ਨੂੰ ਬਚਾ ਲਿਆ ਜਾਂਦਾ ਹੈ, ਜਦਕਿ ਦੂਸਰੇ ਪਾਸੇ ਪੁਲਿਸ ਵੱਲੋਂ ਢਿੱਲੀ ਕਾਰਵਾਈ ਨਾਲ ਦੋਸ਼ੀ ਕੁਝ ਚਿਰ ਮਗਰੋਂ ਬਾਹਰ ਆ ਜਾਂਦੇ ਹਨ। ਇਹ ਸਰਕਾਰਾਂ ਲਈ ਵੱਡਾ ਸਵਾਲ ਹੈ, ਜਿਸ ਤੋਂ ਉਹ ਬਚ ਨਹੀਂ ਸਕਦੀਆਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਜਿਸ ਦੇ ਦੋਸ਼ੀ ਨੇ ਸ਼ਰ੍ਹੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਠੀਕ ਨਹੀਂ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੇ ਪਾਵਨ ਅੰਗ ਖਿਲਾਰਨ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਵੀ ਸ਼ਰ੍ਹੇਆਮ ਬੇਅਦਬੀ ਕੀਤੀ ਗਈ ਹੈ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਵੀ ਕੈਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਭਾਵੇਂ ਕਿਸੇ ਵੀ ਧਰਮ ਜਾਂ ਫਿਰਕੇ ਨਾਲ ਸਬੰਧਤ ਹੋਵੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਫਿਰਕੂ ਮਾਹੌਲ ਪੈਦਾ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁਛਗਿਛ ਕੀਤੀ ਜਾਵੇ, ਤਾਂ ਜੋ ਇਸ ਵਰਤਾਰੇ ਦੇ ਮੁੱਖ ਦੋਸ਼ੀਆਂ ਨੂੰ ਹੱਥ ਪਾਇਆ ਜਾ ਸਕੇ।

ਸੰਗਤ ਨੇ ਵੀ ਕੀਤੀ ਨੌਜਵਾਨ ਦੀ "ਸੇਵਾ" :ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਈ ਸੰਗਤ ਵੱਲੋਂ ਉਕਤ ਨੌਜਵਾਨ ਦੀ ਫਿਰ "ਸੇਵਾ" ਕੀਤੀ ਗਈ। ਨੌਜਵਾਨਾਂ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਹ ਫਿਲਹਾਲ ਜਾਂਚ ਦਾ ਵਿਸ਼ਾ ਹੈ ਪਰ ਨੌਜਵਾਨ ਦੀ ਇਸ ਹਰਕਤ ਤੋਂ ਬਾਅਦ ਸਿੱਖ ਜਗਤ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :ਅਰੁਣਾਚਲ ਪ੍ਰਦੇਸ਼ 'ਚ ਗੁਰੂਦੁਆਰਾ ਗੁਰੂ ਨਾਨਕ ਤਪੋ ਅਸਥਾਨ ਨੂੰ ਬੋਦੀ ਅਸਥਾਨ ਵਿੱਚ ਕੀਤਾ ਤਬਦੀਲ, ਜਥੇਦਾਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ :ਬੇਅਦਬੀ ਦੀ ਇਸ ਘਟਨਾ ਸਬੰਧੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਨੌਜਵਾਨ ਗੁਰਦੁਆਰਾ ਸਾਹਿਬ ਵਿਖੇ ਗੁਰੂ ਮਾਹਰਾਜ ਦੀ ਹਜ਼ੂਰੀ ਵਿੱਚ ਦਾਖਲ ਹੁੰਦਾ ਹੈ ਤੇ ਫਿਰ ਅੰਦਰ ਆ ਕੇ ਪਾਠੀ ਸਿੰਘ ਨੂੰ ਬਾਹਰ ਆਉਣ ਦਾ ਇਸ਼ਾਰਾ ਕਰਦਾ ਹੈ। ਇਸ ਉਪਰੰਤ ਉਹ ਖੁਦ ਜੁੱਤੇ ਪਾ ਕੇ ਗੁਰੂ ਗ੍ਰੰਥ ਸਾਹਿਬ ਕੋਲ ਜਾਂਦਾ ਹੈ ਤੇ ਪਾਠੀ ਸਿੰਘਾਂ ਦੇ ਥੱਪੜ ਮਾਰ ਕੇ ਉਨ੍ਹਾਂ ਦੀਆਂ ਦਸਤਾਰਾਂ ਲਾਹ ਦਿੰਦਾ ਹੈ। ਇਥੇ ਹੀ ਬੱਸ ਨਹੀਂ ਇਸ ਉਪਰੰਤ ਉਕਤ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵੀ ਬੇਅਦਬੀ ਕੀਤੀ ਗਈ ਹੈ।

Last Updated : Apr 25, 2023, 8:41 AM IST

ABOUT THE AUTHOR

...view details