ਰੋਪੜ: ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕਰਦੇ ਕਾਮਰੇਡ ਹਰਮੋਹਨ ਸਿੰਘ ਧਮਾਣਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਵੱਧ ਹਨ। ਸੂਬਾ ਸਰਕਾਰ ਲੋਕ ਹਿੱਤਾਂ ਦਾ ਧਿਆਨ ਰੱਖਦੇ ਹੋਏ ਬਿਜਲੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ।
ਕਾਮਰੇਡ ਹਰਮੋਹਨ ਸਿੰਘ ਨੇ ਕਿਹਾ ਧਰਤੀ ਹੇਠਲੇ ਪਾਣੀ ਦਾ ਪੱਧਰ ਬਚਾਉਣ ਲਈ ਸੂਬਾ ਸਰਕਾਰ ਕੋਈ ਵੀ ਕੰਮ ਨਹੀਂ ਕਰ ਰਹੀ ਹੈ। ਧਰਤੀ ਦੇ ਪਾਣੀ ਦਾ ਪੱਧਰ ਵਧਾਉਣ ਲਈ ਅਨੇਕਾਂ ਉਪਰਾਲੇ ਹਨ, ਜੋ ਸੂਬਾ ਸਰਕਾਰ ਕਰ ਸਕਦੀ ਹੈ ਪਰ ਉਨ੍ਹਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਰੋਪੜ: ਪੰਜਾਬ 'ਚ ਬਿਜਲੀ ਦੀਆਂ ਵੱਧਦੀਆਂ ਦਰਾਂ ਵਿਰੁੱਧ ਕਾਮਰੇਡਾਂ ਦਾ ਧਰਨਾ ਪ੍ਰਦਰਸ਼ਨ - ਮਹਾਰਾਜਾ ਰਣਜੀਤ ਸਿੰਘ ਬਾਗ
ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸਮੂਹ ਮੈਂਬਰਾਂ ਅਤੇ ਵਰਕਰਾਂ ਨੇ ਧਰਨਾ ਲਗਾਇਆ ਅਤੇ ਸੂਬਾ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਫ਼ੋਟੋ