ਰੂਪਨਗਰ: ਪੰਜਾਬ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਜੋ ਪੰਜਾਬ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚ ਹੌਲੀ-ਹੌਲੀ ਫੇਲ੍ਹ ਹੁੰਦੀ ਨਜ਼ਰ ਆ ਰਹੀ ਹੈ। ਚੋਣਾਂ ਦੌਰਾਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਪਰ ਹੁਣ ਸਰਕਾਰ ਬਣੇ ਤੋਂ ਬਾਅਦ ਉਹ ਵਾਅਦੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ।
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਜ਼ਿਲ੍ਹਾ ਰੋਪੜ ਪੰਜਾਬ (ਏਟਕ)ਅਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਅਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਮੁਲਾਜ਼ਮਾਂ (Employees of Punjab Subordinate Service Federation) ਨੇ ਇਕੱਠੇ ਹੋ ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤੇ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ (Strong slogans against the Punjab Government) ਵੀ ਕੀਤੀ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਲਜ਼ਾਮ ਲਗਾਏ ਹਨ, ਕਿ ਉਨ੍ਹਾਂ ਨੇ ਸਾਡੇ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ।