ਪੰਜਾਬ

punjab

ETV Bharat / state

ਪੰਜਾਬ ਦੇ ਮੁੱਖ ਮੰਤਰੀ ਦਾ ਸਮਾਗਮ ਦੌਰਾਨ ਹੋਇਆ ਵਿਰੋਧ - ਕਾਰਪੋਰੇਟ

ਇਕ ਪਾਸੇ ਕੈਪਟਨ ਅਮਰਿੰਦਰ ਸਿੰਘ ਆਪਣੇ ਹੈਲੀਕਾਪਟਰ ਰਾਹੀਂ ਆ ਰਹੇ ਸਨ ਤੇ ਦੂਜੇ ਪਾਸੇ ਕਾਲੀਆਂ ਝੰਡੀਆਂ ਵਿਖਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਵਿਰੋਧ ਕੀਤਾ ਗਿਆ।

ਪੰਜਾਬ ਦੇ ਮੁੱਖ ਮੰਤਰੀ ਦਾ ਸਮਾਗਮ ਦੌਰਾਨ ਹੋਇਆ ਵਿਰੋਧ
ਪੰਜਾਬ ਦੇ ਮੁੱਖ ਮੰਤਰੀ ਦਾ ਸਮਾਗਮ ਦੌਰਾਨ ਹੋਇਆ ਵਿਰੋਧ

By

Published : Aug 20, 2021, 7:32 PM IST

ਰੂਪਨਗਰ : ਜ਼ਿਲ੍ਹਾ ਰੂਪਨਗਰ ਦੇ ਅਧਿਕਾਰੀਆਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਇਕ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਰਕਰਾਂ ਵੱਲੋਂ ਕਾਲੀਆਂ ਝੰਡੀਆਂ ਦਿਖਾ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ ਗਿਆ।

ਪੰਜਾਬ ਦੇ ਮੁੱਖ ਮੰਤਰੀ ਦਾ ਸਮਾਗਮ ਦੌਰਾਨ ਹੋਇਆ ਵਿਰੋਧ

ਇਸ ਮੌਕੇ ਬੇਰੁਜ਼ਗਾਰ ਅਤੇ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਆਪਣੀਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਤਾਂ ਉਸ ਸਮੇਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਫ਼ਸਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਇਹ ਪ੍ਰਦਰਸ਼ਨ ਕਰਦੇ ਕਰਦੇ ਆਡੀਟੋਰੀਅਮ ਦੇ ਨਜ਼ਦੀਕ ਪਹੁੰਚ ਗਏ।

ਇਥੇ ਜਿਕਰਯੋਗ ਹੈ ਕਿ ਇਥੇ ਦਸਮੇਸ਼ ਅਕੈਡਮੀ ਵਿੱਚ ਮੁੱਖ ਮੰਤਰੀ ਪੰਜਾਬ ਦਾ ਆਉਣ ਦਾ ਪ੍ਰੋਗਰਾਮ ਸੀ ਅਤੇ ਇਸ ਬਾਰੇ ਜਿਵੇਂ ਹੀ ਵਰਕਰਾਂ ਦਾ ਕਾਫਲਾ ਅੱਗੇ ਵੱਧਣ ਲੱਗਿਆ ਤਾਂ ਰਸਤੇ ਵਿੱਚ ਪੁਲਿਸ ਪ੍ਰਸਾਸਨ ਵੱਲੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਵਰਕਰਾਂ ਨੂੰ ਰੌਕ ਲਿਆ ਪਰ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ, ਜਿਲ੍ਹਾ ਜਰਨਲ ਸਕੱਤਰ ਵਰਿੰਦਰ ਸਿੰਘ, ਸਰਕਲ ਪ੍ਰਧਾਨ ਕਪਿਲ ਮਹਿੰਦਲੀ , ਬ੍ਰਾਂਚ ਪ੍ਰਧਾਨ ਮੱਖਣ ਸਿੰਘ, ਦਰਸਨ ਸਿੰਘ, ਅਮਨਦੀਪ, ਸੁਰਿੰਦਰ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇਨਲਿਸਟਮੈਂਟ,ਠੇਕਾ ਪ੍ਰਣਾਲੀ, ਆਊਟਸੋਰਸ,ਸੁਸਾਇੰਟੀਆਂ, ਕੰਪਨੀਆਂ ਆਦਿ ਕੈਟਾਗਿਰੀਆਂ ਤਹਿਤ ਪਿਛਲੇ 12-13 ਸਾਲਾਂ ਲਗਾਤਾਰ ਕੰਮ ਕਰਦੇ ਆ ਰਹੇ। ਠੇਕਾ ਕਾਮਿਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:ਸੈਣੀ ਦੀ ਰਿਹਾਈ ‘ਤੇ ਸੁੱਖੀ ਰੰਧਾਵਾ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਉਥੇ ਹੀ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਣੇ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਅੰਨ੍ਹੀ ਲੁੱਟ ਕਰਨ ਲਈ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਜਿਥੇ ਪਹਿਲਾਂ ਤੋਂ ਲੱਗੇ ਕਾਮੇ ਬੇਰੁਜ਼ਗਾਰ ਹੋ ਜਾਣਗੇ, ਉਥੇ ਹੀ ਪੜ੍ਹ-ਲਿਖ ਰਹੇ ਨੌਜਵਾਨ ਵਰਗ ਲਈ ਨੌਕਰੀਆਂ ਦੇ ਵਸੀਲੇ ਵੀ ਖ਼ਤਮ ਹੋ ਜਾਣਗੇ।

ABOUT THE AUTHOR

...view details