ਰੋਪੜ: ਪੂਰੇ ਭਾਰਤ ਵਿੱਚ 73ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਪਿਆਰ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਵਿਖੇ ਇੱਕ ਸਮਾਗਮ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ ਜਿਨ੍ਹਾਂ ਵਿੱਚ ਫ਼ਰਵਰੀ ਮਹੀਨੇ ਵਿੱਚ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਨਮਾਤ ਕੀਤਾ ਗਿਆ।
ਜਦ ਸ਼ਹੀਦ ਪੁੱਤਰ ਨੂੰ ਯਾਦ ਕਰ ਭਿੱਜੀਆਂ ਪਿਤਾ ਦੀਆਂ ਅੱਖਾਂ - Pulwama martyr kulwinder singh
ਪੂਰੇ ਭਾਰਤ ਵਿੱਚ 73ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਪਿਆਰ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਵਿਖੇ ਇੱਕ ਸਮਾਗਮ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਪੁਲਵਾਮਾ ਹਮਲੇ 'ਚ ਸ਼ਹੀਦ ਪੁੱਤਰ ਬਾਰੇ ਗੱਲ ਕਰਦੇ ਭਾਵੁਕ ਹੋਏ ਦਰਸ਼ਨ ਸਿੰਘ।
ਇਸ ਮੌਕੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਸਾਰਾ ਦੇਸ਼ ਆਜ਼ਾਦ ਮੁਲਕ ਦੇ ਤੌਰ 'ਤੇ ਆਜ਼ਾਦੀ ਦਿਵਸ ਮਨਾ ਰਿਹਾ ਹੈ ਅਤੇ ਮੈਨੂੰ ਮੇਰੇ ਸ਼ਹੀਦ ਹੋਏ ਇਕਲੌਤੇ ਪੁੱਤ ਕੁਲਵਿੰਦਰ ਸਿੰਘ ਦੀ ਯਾਦ ਆ ਰਹੀ ਹੈ ਪਰ ਕੋਈ ਦੁੱਖ ਨਹੀਂ ਹੈ ਕਿਉਂਕਿ ਉਸ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਮੇਰੇ ਪੁੱਤਰ ਨੇ ਆਪਣੀ ਕੁਰਬਾਨੀ ਦੇਸ਼ ਵਾਸਤੇ ਦਿੱਤੀ ਹੈ ਜਿਸ 'ਤੇ ਉਨ੍ਹਾਂ ਨੂੰ ਮਾਣ ਹੈ। ਉਨ੍ਹਾਂ ਅੱਖਾਂ ਵਿੱਚ ਪਾਣੀ ਭਰਦੇ ਹੋਏ ਕਿਹਾ ਕਿ ਅੱਜ ਭਾਰਤ ਵਾਸੀ ਆਪਣੇ ਘਰਾਂ ਦੇ ਵਿੱਚ ਪੂਰੀ ਆਜ਼ਾਦੀ ਨਾਲ ਰਹਿ ਰਹੇ ਹਨ ਅਤੇ ਇਹ ਆਜ਼ਾਦੀ ਸਾਡੇ ਵੀਰ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ। ਸ਼ਹੀਦ ਕੁਲਵਿੰਦਰ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਆਪਣੇ ਸ਼ਹੀਦ ਪੁੱਤਰ ਵੱਲੋਂ ਦਿੱਤੀ ਕੁਰਬਾਨੀ 'ਤੇ ਮਾਣ ਮਹਿਸੂਸ ਹੋ ਰਿਹਾ ਹੈ।