ਰੂਪਨਗਰ: ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022 ) ਲਈ ਜ਼ਿਲ੍ਹਾ ਰੂਪਨਗਰ ਦੇ ਤਿੰਨੋਂ ਹਲਕਿਆਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਪੂਰਨ ਤੌਰ ’ਤੇ ਮੁਕੰਮਲ ਕਰ ਲਏ ਗਏ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਵੋਟਾਂ ਦੀ ਗਿਣਤੀ ਲਈ 14 ਵੱਖ-ਵੱਖ ਪਾਰਟੀਆਂ ਪ੍ਰਤੀ ਹਲਕਾ ਤਾਇਨਾਤ ਕੀਤੀ ਗਈਆਂ ਹਨ ਜਦਕਿ 7 ਪਾਰਟੀਆਂ ਪ੍ਰਤੀ ਹਲਕਾ ਰਿਜ਼ਰਵ ਰੱਖੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਲਈ ਕੁੱਲ 63 ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ।