ਰੂਪਨਗਰ: ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਲਿਆਉਣ ਦਾ ਸਾਰੇ ਪਾਸੇ ਵਿਰੋਧ ਹੋ ਰਿਹਾ ਹੈ। ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਅਤੇ ਟਰੇਨਾਂ ਰੋਕੀਆਂ ਜਾ ਰਹੀਆਂ ਹਨ, ਉੱਥੇ ਹੀ ਕਿਸਾਨਾਂ ਦੇ ਹੱਕ ਵਿੱਚ ਰੋਪੜ ਦਾ ਬਾਜ਼ਾਰ ਪੂਰਨ ਰੂਪ 'ਚ ਬੰਦ ਰਿਹਾ।
ਰੋਪੜ ਦੇ ਇੱਕ ਦੁਕਾਨਦਾਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇ ਕਿਸਾਨ ਹਨ ਤਾਂ ਅਸੀਂ ਹਾਂ, ਕਿਸਾਨ ਬਿਨਾਂ ਕੋਈ ਵੀ ਕੰਮਕਾਰ ਨਹੀਂ ਹੋ ਸਕਦਾ। ਇਸ ਲਈ ਅਸੀਂ ਕਿਸਾਨਾਂ ਦੇ ਸਮਰਥਨ ਦੇ ਵਿੱਚ ਪੂਰਨ ਰੂਪ ਦੇ ਵਿੱਚ ਰੋਪੜ ਦੇ ਬਾਜ਼ਾਰ ਬੰਦ ਕੀਤੇ ਹਨ।
ਦੁਕਾਨਦਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜੋ ਤਿੰਨ ਖੇਤੀ ਬਿੱਲ ਲਿਆਂਦੇ ਗਏ ਹਨ ਉਨ੍ਹਾਂ ਦੇ ਉੱਪਰ ਉਹ ਮੁੜ ਗੌਰ ਕਰੇ।