ਪੰਜਾਬ

punjab

ETV Bharat / state

ਮੁੱਖ ਮੰਤਰੀ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ - Punjab CM

ਰੋਪੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੁਲਵਾਮਾ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਗਏ।

CM

By

Published : Feb 17, 2019, 11:34 PM IST

ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਨੇ ਇਹ ਬਹੁਤ ਹੀ ਘਿਨੌਣੀ ਹਰਕਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਰੌਲੀ ਦੇ ਸਰਕਾਰੀ ਮਿਡਲ ਸਕੂਲ ਦਾ ਨਾਂਅ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਪਿੰਡ ਰੌਲੀ ਤੋਂ ਅਮਰਪੁਰ ਬੇਲਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨਾਲ ਜੋੜਨ ਵਾਲੀ ਲਿੰਕ ਸੜਕ ਨੂੰ ਪੱਕਾ ਕਰਕੇ ਬਣਾਉਣ ਅਤੇ ਇਸ ਦਾ ਨਾਂਅ ਸ਼ਹੀਦ ਦੇ ਨਾਂਅ 'ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਵਲੋਂ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ ਦੇਣ ਤੋਂ ਇਲਾਵਾ ਸ਼ਹੀਦ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਵੀ ਕੀਤਾ।
ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ABOUT THE AUTHOR

...view details