ਪੰਜਾਬ

punjab

ETV Bharat / state

ਰਾਜਾ ਵੜਿੰਗ ਨੇ ਰੂਪਨਗਰ 'ਚ ਪੀੜਤ ਲੋਕਾਂ ਦਾ ਜਾਣਿਆ ਹਾਲ, ਮੌਕੇ 'ਤੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਘੁਮਾਇਆ ਫੋਨ

ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਗਲਵਾਰ ਨੂੰ ਰੂਪਨਗਰ ਪੁੱਜੇ ਅਤੇ ਪ੍ਰਸ਼ਾਸਨ ਵੱਲੋਂ ਬਣਾਏ ਗਏ ਰੈਣ ਬਸੇਰੇ ਵਿੱਚ ਪੀੜਤ ਲੋਕਾਂ ਦਾ ਹਾਲ ਜਾਣਿਆ। ਇਸ ਮੌਕੇ ਉਹਨਾਂ ਨੇ ਮੌਕੇ ਉੱਤੇ ਹੀ ਪ੍ਰਸ਼ਾਸਨ ਅਧਿਕਾਰੀਆਂ ਨੂੰ ਫੋਨ ਕਰ ਸਥਿਤੀ ਦੀ ਜਾਣਕਾਰੀ ਵੀ ਲਈ।

Amrinder Singh Raja Warring reached Rupnagar
Amrinder Singh Raja Warring reached Rupnagar

By

Published : Jul 11, 2023, 11:18 AM IST

Updated : Jul 11, 2023, 12:00 PM IST

ਰਾਜਾ ਵੜਿੰਗ ਨੇ ਰੂਪਨਗਰ 'ਚ ਪੀੜਤ ਲੋਕਾਂ ਦਾ ਜਾਣਿਆ ਹਾਲ

ਰੂਪਨਗਰ:ਜ਼ਿਲ੍ਹਾ ਰੂਪਨਗਰ ਦੇ ਵਿੱਚ ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਹੜ੍ਹ ਵਰਗੀਆਂ ਸਥਿਤੀਆਂ ਪੈਦਾ ਹੋ ਚੁੱਕੀਆਂ ਹਨ। ਜਿਸ ਬਾਬਤ ਇਸ ਜਗ੍ਹਾ ਉੱਤੇ ਲੋਕਾਂ ਨੂੰ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ। ਹੁਣ ਇਹਨਾਂ ਦਿੱਕਤਾਂ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਪੀੜਤ ਲੋਕਾਂ ਦੀ ਸਾਰ ਲੈਣ ਦੇ ਲਈ ਪਹੁੰਚ ਰਹੇ ਹਨ। ਜਿਸ ਬਾਬਤ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰੂਪਨਗਰ ਪੁੱਜੇ ਅਤੇ ਪ੍ਰਸ਼ਾਸਨ ਵੱਲੋਂ ਬਣਾਏ ਗਏ ਰੈਣ ਬਸੇਰੇ ਵਿੱਚ ਲੋਕਾਂ ਦਾ ਹਾਲ ਜਾਣਿਆ।


ਪੀੜਤ ਲੋਕਾਂ ਨੇ ਰਾਜਾ ਵੜਿੰਗ ਨੂੰ ਦੁੱਖ ਦੱਸਿਆ:ਇਸ ਮੌਕੇ ਉੱਤੇ ਰੂਪਨਗਰ ਦੇ ਬਸੰਤ ਨਗਰ ਇਲਾਕੇ ਦੇ ਪੀੜਤ ਲੋਕਾਂ ਨੇ ਕਿਹਾ ਕੀ ਉਨ੍ਹਾਂ ਦੇ ਘਰ ਵਿੱਚ ਕੋਈ ਵੀ ਵਿਅਕਤੀ ਨਾ ਹੋਣ ਨਾ ਕਰਕੇ ਉਹਨਾਂ ਦੇ ਘਰਾਂ ਵਿੱਚ ਚੋਰੀ ਹੋਣ ਦਾ ਖਦਸ਼ਾ ਹੈ, ਅਤੇ ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਖੁਦ ਰੂਪਨਗਰ ਦੇ ਡੀ.ਸੀ ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ਿਲ ਸੋਨੀ ਨੂੰ ਫੋਨ ਕੀਤਾ ਅਤੇ ਬਸੰਤ ਨਗਰ ਇਲਾਕੇ ਦੇ ਵਿੱਚ ਪੁਖਤਾ ਸੁੱਰਖਿਆ ਇੰਤਜ਼ਾਮ ਕਰਨ ਲਈ ਕਿਹਾ ਗਿਆ।

ਰਾਜਾ ਵੜਿੰਗ ਨੇ ਸੰਤ ਨਿਰੰਕਾਰੀ ਮਿਸ਼ਨ ਦੀ ਕੀਤੀ ਸ਼ਲਾਘਾ:ਇਸ ਮੌਕੇ ਉੱਤੇ ਰਾਜਾ ਵੜਿੰਗ ਵੱਲੋਂ ਸੰਤ ਨਿਰੰਕਾਰੀ ਮਿਸ਼ਨ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਉੱਤੇ ਰਾਜਾ ਵੜਿੰਗ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਰੂਪਨਗਰ ਤੋਂ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਚੁੱਕੇ ਬਰਿੰਦਰ ਸਿੰਘ ਢਿੱਲੋਂ,ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਅਤੇ ਰੂਪਨਗਰ ਦੇ ਸਮੂਹ ਕੌਂਸਲਰਾਂ ਦੀ ਟੀਮ ਮੌਜੂਦ ਸੀ।

SGPC ਵੱਲੋਂ ਲੰਗਰਾਂ ਦੇ ਪ੍ਰਬੰਧ: ਉੱਥੇ ਹੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ SGPCਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਾਹਿਬਾਨਾਂ ਦੀ ਬੈਠਕ ਬੁਲਾਈ ਗਈ ਸੀ, ਇਸ ਮੀਟਿੰਗ ਵਿੱਚ ਕੁੱਝ ਹੈਲਪਲਾਇਨ ਨੰਬਰ ਜਾਰੀ ਕੀਤੇ ਸਨ। ਜਿਸ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ, ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲੰਗਰ ਦਾ ਖਾਸ ਪ੍ਰਬੰਧ ਵੀ ਕੀਤਾ ਗਿਆ।

Last Updated : Jul 11, 2023, 12:00 PM IST

ABOUT THE AUTHOR

...view details