ਰੂਪਨਗਰ:ਪ੍ਰੀਤੀ ਯਾਦਵ ਨੇ ਦੱਸਿਆ ਕਿ ਬਲਾਕ ਰੂਪਨਗਰ ਦੇ ਮੁਕਾਬਲੇ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਚੱਲਣਗੇ ਤੇ ਇਹਨਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀ ਕੱਲ ਮੌਕੇ ਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ (Games 2022 of Watan Punjab) ਲਈ ਬਲਾਕ ਪੱਧਰੀ ਖੇਡਾਂ 01 ਸਤੰਬਰ ਤੋਂ ਸ਼ੁਰੂ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਬਲਾਕ ਰੂਪਨਗਰ ਦੇ ਮੁਕਾਬਲੇ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਚੱਲਣਗੇ ਤੇ ਇਹਨਾਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਜੋਂ ਖਿਡਾਰੀ ਕਿਸੇ ਵੀ ਕਾਰਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤੋਂ ਵਾਂਝੇ ਰਹਿ ਗਏ ਸਨ ਉਹ ਖਿਡਾਰੀ ਵੀ ਕੱਲ ਖੇਡ ਸਥਾਨ ਤੇ ਪਹੁੰਚ ਕੇ ਮੌਕੇ ਆਪਣਾ ਨਾਮ ਦਰਜ ਕਰਵਾ ਕੇ ਖੇਡਾਂ ਵਿੱਚ ਭਾਗ ਲੈ ਸਕਦੇ ਹਨ।
ਉਨਾਂ ਦੱਸਿਆ ਕਿ ਐਥਲੈਟਿਕਸ, ਫੁੱਟਬਾਲ ਕਬੱਡੀ, ਸਰਕਲ ਨੈਸ਼ਨਲ ਸਟਾਈਲ, ਵਾਲੀਬਾਲ, ਰੱਸਾ-ਕੱਸ਼ੀ ਅਤੇ ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਹੋਣਗੇ।
ਇਸੇ ਤਰ੍ਹਾਂ ਹੀ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਖੇਡ ਮੁਕਾਬਲੇ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖਾਲਸਾ ਸਟੇਡੀਅਮ ਸ਼੍ਰੀ ਚਮਕੌਰ ਸਾਹਿਬ ਵਿਖੇ ਐਥਲੈਟਿਕਸ ਕਬੱਡੀ ਅਤੇ ਰੱਸਾ-ਕਸ਼ੀ ਦੇ ਮੁਕਾਬਲੇ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਚਮਕੌਰ ਸਾਹਿਬ ਵਿਖੇ ਫੁੱਟਬਾਲ ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਲਾਕ ਮੋਰਿੰਡਾ ਦੇ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਮੋਰਿੰਡਾ ਵਿਖੇ ਐਥਲੈਟਿਕਸ ਵਾਲੀਬਾਲ ਫੁੱਟਬਾਲ ਕਬੱਡੀ ਰੱਸਾ-ਕੱਸੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ।
ਜ਼ਿਲ੍ਹਾ ਖੇਡ ਅਫਸਰ ਸ਼੍ਰੀ ਰੁਪੇਸ਼ ਕੁਮਾਰ ਨੇ ਦੱਸਿਆ ਕਿ ਇਨਾਂ ਖੇਡਾਂ ਵਿੱਚ ਜਿਸ ਪਿੰਡ ਸਕੂਲ ਕਲੱਬ ਦੀ ਟੀਮ ਜਾਂ ਵਿਅਕਤੀਗਤ ਖਿਡਾਰੀ ਭਾਗ ਲਵੇਗਾ ਸਬੰਧਿਤ ਪਿੰਡ ਦੇ ਸਰਪੰਚ ਸਕੂਲ ਦੇ ਮੁਖੀ ਸਪੋਰਟਸ ਕਲੱਬ ਵੱਲੋਂ ਤਸਦੀਕ ਹੋਣੀ ਲਾਜ਼ਮੀ ਹੈ। ਖਿਡਾਰੀ ਆਪਣੇ ਵੱਲੋਂ ਭਰਿਆ ਗਿਆ ਆਫਲਾਈਨ ਤਸਦੀਕਸ਼ੁਦਾ ਫਾਰਮ ਅਤੇ ਆਨਲਾਈਨ ਫਾਰਮ ਦਾ ਐਪਲੀਕੇਸ਼ਨ ਨੰਬਰ ਅਤੇ ਪਾਸਵਰਡ ਟੂਰਨਾਮੈਂਟ ਵਾਲੇ ਦਿਨ ਆਪਣੇ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
ਖੇਡਾਂ ਵਤਨ ਪੰਜਾਬ ਦੀਆਂ ਲਈ ਤਿਆਰੀਆਂ ਮੁਕੰਮਲ, ਜਾਣੋ ਕਦੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਮੁਕਾਬਲੇ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਲਈ ਬਲਾਕ ਪੱਧਰੀ ਖੇਡਾਂ 01 ਸਤੰਬਰ ਤੋਂ ਸ਼ੁਰੂ ਹੋਣਗੀਆਂ। ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਗਏ ਖਿਡਾਰੀ ਕੱਲ ਮੌਕੇ ਤੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। Games 2022 of Watan Punjab.
ਖੇਡਾਂ ਵਤਨ ਪੰਜਾਬ ਦੀਆਂ ਲਈ ਤਿਆਰੀਆਂ ਮੁਕੰਮਲ
ਖਿਡਾਰੀ ਆਪਣੇ ਨਾਲ ਆਪਣਾ ਆਧਾਰ ਕਾਰਡ ਜਨਮ ਤਰੀਕ ਦਾ ਅਸਲੀ ਸਬੂਤ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲਾ ਖੇਡ ਦਫਤਰ ਰੂਪਨਗਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਆਪੋ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।
ਇਹ ਵੀ ਪੜ੍ਹੋ:ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ 2 ਨੌਜਵਾਨ ਕਾਬੂ