ਰੋਪੜ: ਪੰਜਾਬ ਗਊ ਸੇਵਾ ਕਮਿਸ਼ਨ ਨੇ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਬੇਸਹਾਰਾ ਅਤੇ ਲਵਾਰਿਸ ਗਊ ਧਨ ਦੀ ਸਾਂਭ-ਸੰਭਾਲ ਲਈ ਰਾਜ ਦੀਆਂ ਗਊਸ਼ਾਲਾਵਾਂ ਅਤੇ ਜ਼ਿਲ੍ਹਾ ਪੱਧਰੀ ਸਰਕਾਰੀ ਕੈਂਟਲ -ਪਾਊਂਡ ਅਹਿਮ ਯੋਗਦਾਨ ਪਾ ਰਹੇ ਹਨ।
ਸੂਬੇ ਦੀਆਂ ਗਊਸ਼ਾਲਾਵਾਂ ਨੂੰ ਮਿਲਣਗੀਆਂ ਲਾਭਦਾਇਕ ਸਕੀਮਾਂ - ਪੰਜਾਬ ਗਊ ਸੇਵਾ ਕਮਿਸ਼ਨ
ਪੰਜਾਬ ਗਊ ਸੇਵਾ ਕਮਿਸ਼ਨ ਨੇ ਰੋਪੜ 'ਚ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ। ਕਮਿਸ਼ਨ ਨੇ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਲਾਭਦਾਇਕ ਸਕੀਮਾਂ ਦਿੱਤੇ ਜਾਣ ਦੀ ਗੱਲ ਆਖੀ।
ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਲਾਵਾਰਿਸ ਗਊਧਨ ਦੀ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਗਊਸ਼ਾਲਾਵਾਂ ਨੂੰ ਲਾਭਦਾਇਕ ਸਕੀਮਾਂ ਦਿੱਤੀਆਂ ਜਾਣਗੀਆਂ ਜੋ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਕੈਂਟਲ ਪਾਊਂਡਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਗਊ ਮਾਤਾ ਦੇ ਗੋਬਰ ਅਤੇ ਮੂਤਰ ਤੋਂ ਬਹੁਤ ਸਾਰੀਆਂ ਵਸਤਾਂ ਅਗਰਬੱਤੀ, ਗੋਬਰ , ਅੋਰਗੈਨਿਕ ਖਾਂਦਾ ਤਿਆਰ ਕਰਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।