ਰੋਪੜ: ਡਿਪਟੀ ਕਮਿਸ਼ਨਰ ਅਤੇ ਤਹਿਸੀਲ ਦਫ਼ਤਰ 'ਚ ਕੰਮ ਕਰਦੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਦੇ ਦੂਜੇ ਦਿਨ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਦੇ ਬਾਹਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।
ਰੋਪੜ ਵਿੱਚ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ - ਰੋਪੜ
ਰੋਪੜ ਵਿੱਚ ਪਿਛਲੇ 2 ਦਿਨਾਂ ਤੋਂ ਡਿਪਟੀ ਕਮਿਸ਼ਨਰ ਅਤੇ ਤਹਿਸੀਲ ਦਫ਼ਤਰ 'ਚ ਕੰਮ ਕਰ ਰਹੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਉਨ੍ਹਾਂ ਵੀਰਵਾਰ ਨੂੰ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।
ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
ਇਨ੍ਹਾਂ ਮੁਲਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਕਈ ਮੰਗਾ ਚਲਦੀਆਂ ਆ ਰਹੀਆਂ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ 'ਤੇ ਕੋਈ ਗੋਰ ਨਹੀਂ ਕਰ ਰਹੀ ਜਿਸਦੇ ਰੋਹ ਵਿਚ ਆ ਕੇ ਪੂਰੇ ਪੰਜਾਬ ਦੇ ਡੀ ਸੀ ਅਤੇ ਤਹਿਸੀਲ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਮੁਲਜ਼ਮਾਂ ਵਲੋਂ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਰੋਪੜ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਉਨ੍ਹਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਹੈ। ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕਰ ਰਹੀ।