ਰੂਪਨਗਰ: ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਸ਼ਹਿਰ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਅੰਦਰ ਕੋਵਿਡ ਕੇਅਰ ਕੇਂਦਰਾਂ ਅਤੇ ਹਸਪਤਾਲਾਂ ਦਾ ਜਾਇਜ਼ਾ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਸਕਰਾਰ ਦਾ ਸਕੂਲਾਂ ਨੂੰ ਹਾਲ ਦੀ ਘੜੀ ਖੋਲ੍ਹਣ ਦਾ ਕੋਈ ਇਰਾਦਾ ਨਹੀਂ ਹੈ।
ਜਦੋਂ ਤੱਕ ਕੋਰੋਨਾ 'ਤੇ ਠੱਲ ਨਹੀਂ ਪੈਂਦੀ ਪੰਜਾਬ ਸਰਕਾਰ ਨਹੀਂ ਖੋਲ੍ਹੇਗੀ ਸਕੂਲ: ਸਿੰਗਲਾ - ਕੋਰੋਨਾ ਮਹਾਂਮਾਰੀ
ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਵਿਜੈ ਇੰਦਰ ਸਿੰਗਲਾ ਰੂਪਨਗਰ ਸ਼ਹਿਰ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਅੰਦਰ ਕੋਵਿਡ ਕੇਅਰ ਕੇਂਦਰਾਂ ਅਤੇ ਹਸਪਤਾਲਾਂ ਦਾ ਜਾਇਜ਼ਾ ਲਿਆ ਹੈ।
ਦੇਸ਼ ਭਰ ਦੇ ਵਿੱਚ ਕਰੋਨਾ ਮਹਾਂਮਾਰੀ ਦੇ ਚੱਲਦੇ ਹੁਣ 21 ਸਤੰਬਰ ਨੂੰ ਕੇਂਦਰ ਸਰਕਾਰ ਨੇ ਸਕੂਲ ਖੋਲ੍ਹਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਇਸ ਅਨੁਸਾਰ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਵਾਸਤੇ ਹੀ ਸਕੂਲ ਖੁੱਲ੍ਹਣਗੇ, ਇਸ ਸਬੰਧੀ ਜਦੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਜਦੋਂ ਤੱਕ ਕਰੋਨਾ ਮਹਾਂਮਾਰੀ ਨੂੰ ਠੱਲ ਨਹੀਂ ਪੈ ਜਾਂਦੀ ਉਦੋਂ ਤੱਕ ਸਕੂਲ ਖੋਲ੍ਹਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਕੈਬਨਿਟ ਦੇ ਵਿੱਚ ਵੀ ਹੋ ਚੁੱਕਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਡੀ ਪੂਰੀ ਸਰਕਾਰ ਸਾਡੇ ਪੰਜਾਬ ਦੇ ਬੱਚਿਆਂ ਦੀ ਸਿਹਤ ਸੰਭਾਲ ਲਈ ਤੱਤਪਰ ਹਨ। ਇਸ ਕਰਕੇ ਪੰਜਾਬ ਦੇ ਵਿੱਚ ਫਿਲਹਾਲ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ।